Punjab

ਡਾ. ਰਵਜੋਤ ਸਿੰਘ ਵਲੋਂ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨਾਲ ਮੀਟਿੰਗ

ਜਲੰਧਰ, (ਪਰਮਿੰਦਰ ਸਿੰਘ) – ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਸ਼ਹਿਰਾਂ ਦੀ ਨੁਹਾਰ ਬਦਲਣ ਦੀ ਵਚਨਬੱਧਤਾ ਦੁਹਰਾਈ। ਡਾ. ਰਵਜੋਤ ਸਿੰਘ ਨੇ ਅਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਬਰਸਾਤੀ ਪਾਣੀ ਦੀ ਨਿਕਾਸੀ, ਨਾਲੀਆਂ ਤੇ ਸੀਵਰੇਜ ਲਾਈਨਾਂ ਦੀ ਸਫਾਈ ਸਮੇਤ ਹੋਰ ਉਪਾਅ ਪਹਿਲਾਂ ਹੀ ਕਰਨ ਲਈ ਕਿਹਾ। ਕੈਬਨਿਟ ਮੰਤਰੀ ਨੇ ਆਵਾਰਾ ਕੁੱਤਿਆਂ ਵੱਲੋਂ ਵੱਢੇ ਜਾਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਅਧਿਕਾਰੀਆਂ ਨੂੰ ਡਾਗ ਸਟਰਲਾਈਜ਼ੇਸ਼ਨ ਦੇ ਕੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।

Related posts

ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ  ਪ੍ਰਾਪਤ ਕਰਨ: ਮਹਿੰਦਰ ਭਗਤ

Bunty

ਟੌਪ ਲੀਡਰਸ਼ਿਪ ਕਮਜ਼ੋਰ ਮੁੱਖ ਮੰਤਰੀ ਚਾਹੁੰਦੀ ਹੈ ਜੋ ਤਾਲ ‘ਤੇ ਨੱਚ ਸਕੇ – ਸਿੱਧੂ

admin

ਸ਼ੂਟਰ ਦੀਪਕ ਮੁੰਡੀ ਸਣੇ 5 ਗੈਂਗਸਟਰ ਮੁੜ ਪੁਲਿਸ ਰਿਮਾਂਡ ’ਤੇ

Bunty