Punjab

ਡਾ. ਵਿਜੈ ਸਿੰਗਲਾ ਨੂੰ ਨਹੀਂ ਮਿਲੀ ਰਾਹਤ, ਮੁੜ ਸੁਣਵਾਈ ਭਲਕੇ

ਚੰਡੀਗੜ੍ਹ – ਭਿ੍ਰਸ਼ਟਾਚਾਰ ਮਾਮਲੇ ’ਚ ਕੈਬਨਿਟ ਤੋਂ ਆਪਣੀ ਸੀਟ ਗੁਆ ਚੁੱਕੇ ਸਾਬਕਾ ਮੰਤਰੀ ਵਿਜੈ ਸਿੰਗਲਾ ਨੂੰ ਅੱਜ ਵੀ ਕੋਰਟ ਵੱਲੋਂ ਕੋਈ ਰਾਹਤ ਨਹੀਂ ਮਿਲੀ। ਕੋਰਟ ਨੇ ਉਨ੍ਹਾਂ ਵੱਲੋਂ ਪਾਈ ਗਈ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਟਾਲ ਦਿੱਤੀ। ਮਾਮਲੇ ਦੀ ਅਗਲੀ ਸੁਣਵਾਈ 6 ਜੁਲਾਈ ਨੂੰ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਕੋਰਟ ਨੇ ਵਿਜੈ ਸਿੰਗਲਾ ਵੱਲੋਂ ਪਾਈ ਗਈ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।
ਦੱਸ ਦੇਈਏ ਕਿ ਡਾ. ਵਿਜੇ ਸਿੰਗਲਾ ਨੂੰ ਜੇਲ੍ਹ ਵਿੱਚ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਬੰਦ ਹਨ। ਹਾਲਾਂਕਿ ਪੰਜਾਬ ਸਰਕਾਰ ਦੇ ਵਕੀਲ ਵੱਲੋਂ ਇਸਦਾ ਵਿਰੋਧ ਕੀਤਾ ਗਿਆ। ਉਨ੍ਹਾਂ ਨੇ ਹਾਈ ਕੋਰਟ ਵਿੱਚ ਸਟੇਟਸ ਰਿਪੋਰਟ ਦਾਇਰ ਕਰ ਦਿੱਤੀ ਹੈ। ਜਿਸ ’ਤੇ ਹਾਈਕੋਰਟ ਨੇ ਕਿਹਾ ਕਿ ਉਹ ਸਰਕਾਰ ਦਾ ਪੱਖ ਦੇਖ ਕੇ ਫੈਸਲਾ ਦੇਣਗੇ। ਇਸ ਮਾਮਲੇ ਦੀ ਅਗਲੀ
ਸੁਣਵਾਈ ਹੁਣ 6 ਜੁਲਾਈ ਨੂੰ ਹੋਵੇਗੀ। ਉੱਥੇ ਹੀ ਦੂਜੇ ਪਾਸੇ ਹਾਈ ਕੋਰਟ ਵਿੱਚ ਸਿੰਗਲਾ ਦੇ ਵਕੀਲ ਨੇ ਕਿਹਾ ਕਿ ਰਿਕਾਰਡਿੰਗ ਵਿੱਚ ਜੋ ਆਵਾਜ਼ ਸਬੂਤ ਵਜੋਂ ਦੱਸੀ ਜਾ ਰਹੀ ਹੈ, ਉਹ ਸਪੱਸ਼ਟ ਨਹੀਂ ਹੈ। ਸਿੰਗਲਾ ਪਹਿਲਾਂ ਹੀ ਆਪਣੀ ਆਵਾਜ਼ ਦਾ ਨਮੂਨਾ ਦੇ ਚੁੱਕੇ ਹਨ । ਉਨ੍ਹਾਂ ਕੋਲੋਂ ਪੈਸੇ ਦੀ ਬਰਾਮਦਗੀ ਦਾ ਕੋਈ ਸਬੂਤ ਨਹੀਂ ਹੈ । ਹਾਲਾਂਕਿ ਹਾਈ ਕੋਰਟ ਨੇ ਕਿਹਾ ਕਿ ਇਹ ਮਾਮਲਾ ਵਿਵਾਦਪੂਰਨ ਹੈ।

Related posts

ਆਈਐਸਆਈ ਦੇ ਇਸ਼ਾਰੇ ‘ਤੇ ਸ਼ੰਭੂ-ਅੰਬਾਲਾ ਰੇਲ ਟ੍ਰੈਕ ਧਮਾਕਾ ਕੀਤਾ ਗਿਆ ਸੀ ?

admin

ਭਗਵੰਤ ਮਾਨ ਵੱਲੋਂ ਹੋਮੀ ਭਾਬਾ ਕੈਂਸਰ ਹਸਪਤਾਲ ਮੁੱਲਾਂਪੁਰ ਵਿਖੇ ਬੱਚਿਆਂ ਦਾ ਕੈਂਸਰ ਇਲਾਜ ਤੇ ਲੁਕੀਮੀਆ ਮਰੀਜ਼ਾਂ ਦਾ ਇਲਾਜ ਕੇਂਦਰ ਮਨਜ਼ੂਰ ਕਰਨ ਦਾ ਮਸਲਾ ਭਾਰਤ ਸਰਕਾਰ ਕੋਲ ਉਠਾਉਣ ਦਾ ਭਰੋਸਾ

Bunty

ਬਰਗਾੜੀ ਮਾਮਲੇ ਦੀ ਅਦਾਲਤ ’ਚ ਪੈਰਵੀ ਲਈ ਸਪੈਸ਼ਲ ਪ੍ਰਾਸਿਕਿਊਟਰ ਨਿਯੁਕਤ

Bunty