Literature Punjab

ਡਾ. ਸਮੀਰ ਸਿੰਘ ਦੀ ਪੁਸਤਕ ‘ਪੂਰਨਮਾ’ ਰਲੀਜ਼ !

ਅੰਮ੍ਰਿਤਸਰ – ਖ਼ਾਲਸਾ ਕਾਲਜ ਦੇ ਹਿੰਦੀ ਵਿਭਾਗ ਦੇ ਸਾਬਕਾ ਪ੍ਰੋਫੈਸਰ ਡਾ. ਸਮੀਰ ਸਿੰਘ ਦੀ ਪੁਸਤਕ ‘ਪੂਰਨਮਾ’ ਦਾ ਰਿਲੀਜ਼ ਸਮਾਰੋਹ ਕਰਵਾਇਆ ਗਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੀ ਯੋਗ ਅਗਵਾਈ ਅਤੇ ਪੰਜਾਬੀ ਵਿਭਾਗ ਵੱਲੋਂ ਕਰਵਾਏ ਗਏ ਉਕਤ ਸਮਾਗਮ ’ਚ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ।

ਇਸ ਮੌਕੇ ਡਾ. ਰੰਧਾਵਾ ਨੇ ਕਿਹਾ ਕਿ ਇਹ ਪੁਸਤਕ ਹਿੰਦੀ ਸਾਹਿਤ ਵਿੱਚ ਵਿਸ਼ੇਸ਼ ਸਥਾਨ ਰੱਖਦੀ ਹੈ। ਆਪਣੇ ਵਿਸ਼ਿਆਂ ਦੇ ਨਭਾਅ ਪੱਖੋਂ ਇਹ ਪੁਸਤਕ ਹਿੰਦੀ ਸਾਹਿਤ ਵਿੱਚ ਅਗਲੀਆਂ ਨਵੀਆਂ ਸੰਭਾਵਨਾਵਾਂ ਪੈਦਾ ਕਰਦੀ ਹੈ। ਡਾ. ਸਮੀਰ ਨੇ ਪੁਸਤਕ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੁਸਤਕ ਵਿੱਚ ਪੇਸ਼ ਰਚਨਾਵਾਂ ਮੇਰੀ ਨਿੱਜੀ ਜ਼ਿੰਦਗੀ ਦੇ ਤਜਰਬਿਆਂ ਨਾਲ ਜੁੜੀਆਂ ਹੋਈਆਂ ਹਨ। ਇਸ ਪੁਸਤਕ ਤੋਂ ਇਲਾਵਾ ਉਹਨਾਂ ਨੇ ਆਪਣੇ ਸਾਹਿਤਕ ਜੀਵਨ ਨਾਲ ਜੁੜੀਆਂ ਰਚਨਾਵਾਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ। ਉਹਨਾਂ ਕਿਹਾ ਕਿ ਇਹ ਰਚਨਾਵਾਂ ਮੇਰੇ ਨਿੱਜੀ ਜ਼ਿੰਦਗੀ ਦਾ ਹਿੱਸਾ ਹਨ। 1947 ਦੀ ਵੰਡ ਨਾਲ ਸੰਬੰਧਿਤ ਰਚਨਾਵਾਂ ਨਾਲ ਜੁੜੇ ਨਿੱਜੀ ਤਜਰਬਿਆਂ ਨੂੰ ਸਾਂਝਿਆਂ ਕਰਦਿਆਂ ਉਹਨਾਂ ਨੇ ਭਾਰਤ ਤੇ ਪਾਕਿਸਤਾਨ ਦੀ ਵੰਡ ਬਾਰੇ ਵਿਚਾਰ ਸਾਂਝੇ ਕੀਤੇ।

ਡਾ. ਸੰਜੇ ਚੌਹਾਨ ਨੇ ਲੇਖਕ ਦੁਆਰਾ ਰਚਿਤ ਕਹਾਣੀਆਂ ਦੇ ਵਿਸ਼ੇ *ਤੇ ਵਿਚਾਰ ਕਰਦਿਆਂ ਡਾ. ਸਮੀਰ ਸਿੰਘ ਦੇ ਰਚਨਾ ਸਫ਼ਰ ਬਾਰੇ ਕਿਹਾ ਕਿ ਉਹਨਾਂ ਦੇ ਜਜ਼ਬੇ ਦੀ ਪੇਸ਼ਕਾਰੀ ਇੰਨਾ ਰਚਨਾਵਾਂ ਰਾਹੀਂ ਪੇਸ਼ ਹੋਈ ਹੈ। ਉਮਰ ਦੇ ਵਡੇਰੇ ਪੜਾਅ ਵਿੱਚ ਵੀ ਸਾਹਿਤਕ ਰਚਨਾ ਦਾ ਸਫ਼ਰ ਨੌਜਵਾਨ ਪੀੜੀ ਲਈ ਪ੍ਰੇਰਨਾਦਾਇਕ ਸਾਬਤ ਹੋਵੇਗਾ। ਉਹਨਾਂ ਦੀਆਂ ਕਹਾਣੀਆਂ ਦੇ ਨਾਇਕ ਸਾਡੇ ਆਲੇ—ਦੁਆਲੇ ਵਿਚਰਦੇ ਲੋਕ ਹਨ। ਅਜੋਕੇ ਸਮੇਂ ਵਿੱਚ ਅਜਿਹੀਆਂ ਕਹਾਣੀਆਂ ਦੀ ਘਾਟ ਹੈ ਜਿਨਾਂ ਤੋਂ ਕੋਈ ਵੀ ਪ੍ਰਭਾਵਿਤ ਹੋਏ ਬਿਨਾਂ ਨਹੀਂ ਰਹਿ ਸਕਦਾ। ਪ੍ਰੋਫੈਸਰ ਬੋਪਾਰਾਏ ਨੇ ਡਾ. ਸਮੀਰ ਦੀ ਆਪਣੀ ਜ਼ਿੰਦਗੀ ਦੇ ਤਜਰਬਿਆਂ ਨੂੰ ਸਰੋਤਿਆਂ ਨਾਲ ਸਾਂਝਿਆ ਕੀਤਾ।

ਡਾ. ਇਕਬਾਲ ਕੌਰ ਸੌਂਧ ਨੇ ਵੀ ਪੁਸਤਕ ਸੰਬੰਧੀ ਆਪਣੇ ਵਿਚਾਰ ਪੇਸ਼ ਕਰਦਿਆਂ ਪੁਸਤਕ ਦੀ ਸਰਾਹਨਾ ਕੀਤੀ। ਡਾ. ਰਕੇਸ਼ ਪ੍ਰੇਮ ਨੇ ਡਾ. ਸਮੀਰ ਸਿੰਘ ਦੀਆਂ ਰਚਨਾਵਾਂ ਦੇ ਵਿਸ਼ਿਆਂ ਦੀ ਮੌਲਕਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇੇ। ਪੁਸਤਕ ਦੀ ਸਰਾਹਨਾ ਕਰਦਿਆਂ ਉਹਨਾਂ ਨੇ ਕਿਹਾ ਕਿ ਇਹ ਪੁਸਤਕ ਜੀਵਨ ਦੀਆਂ ਕਹਾਣੀਆਂ ਨਾਲ ਜੁੜੇ ਪਲਾਂ ਨੂੰ ਪੇਸ਼ ਕਰਦੀ ਹੈ। ਇਹ ਕਹਾਣੀਆਂ ਸੰਵੇਦਨਾ ਦੀਆਂ ਕਹਾਣੀਆਂ ਹਨ ਜੋ ਬਟਵਾਰੇ ਨਾਲ ਜੁੜੇ ਸਮਾਜਿਕ ਪੱਖਾਂ ਨੂੰ ਪੇਸ਼ ਕਰਦੀਆਂ ਹੋਈਆਂ ਸਾਡੇ ਜੀਵਨ ਦੀ ਪੇਸ਼ਕਾਰੀ ਕਰਦੀਆਂ ਹਨ।ਸਮਾਗਮ ਦੇ ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨੇ ਆਏ ਹੋਏ ਮਹਿਮਾਨਾਂ ਨੂੰ ਕਾਲਜ ਦੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ।

Related posts

ਭਵਾਨੀਗੜ੍ਹ ਵਿਖੇ ਨਵਾਂ ਬਣਿਆ ਸਬ-ਡਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਿਤ

admin

ਕੰਪਿਊਟਰ ਅਧਿਆਪਕਾਂ ਵਲੋਂ 2 ਮਾਰਚ ਨੂੰ ‘ਹੱਕ ਬਚਾਓ ਰੈਲੀ’ ਕਰਨ ਦਾ ਐਲਾਨ !

admin

ਮੁੱਖ ਮੰਤਰੀ ਨੇ 216 ਅਤਿ ਆਧੁਨਿਕ ਸਫ਼ਾਈ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ !

admin