ਜਲੰਧਰ, (ਪਰਮਿੰਦਰ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਪਾਹਜ ਆਸ਼ਰਮ ਦਾ ਦੌਰਾ ਕਰਕੇ ਬਜ਼ੁਰਗਾਂ ਦਾ ਹਾਲ-ਚਾਲ ਜਾਣਿਆ। ਡਾ. ਅਗਰਵਾਲ ਨੇ ਆਸ਼ਰਮ ਵਿਖੇ ਰਹਿ ਰਹੇ ਬਜ਼ੁਰਗਾਂ ਅਤੇ ਦਿਵਿਆਂਗਜਨਾਂ ਨੂੰ ਟਰੈਕ ਸੂਟ ਤੇ ਫ਼ਲ ਵੰਡੇ ਅਤੇ ਉਨ੍ਹਾਂ ਦੇ ਖੁਸ਼ਹਾਲ ਜੀਵਨ ਤੇ ਚੰਗੀ ਸਿਹਤ ਲਈ ਕਾਮਨਾ ਕੀਤੀ।
ਡਿਪਟੀ ਕਮਿਸ਼ਨਰ ਨੇ ਆਸ਼ਰਮ ਵਿਖੇ ਲਾਲਾ ਰਾਮ ਕਿਸ਼ੋਰ ਕਪੂਰ ਵਿਕਲਾਂਗ ਸਹਾਇਤਾ ਟਰੱਸਟ ਵਿੱਚ ਆਧੁਨਿਕ ਤਕਨੀਕ ਨਾਲ ਅੱਖਾਂ ਦੇ ਆਪ੍ਰੇਸ਼ਨ ਸਬੰਧੀ ਸਥਾਪਤ ਨਵੀਂ ਮਸ਼ੀਨ ਦਾ ਉਦਘਾਟਨ ਕੀਤਾ ਅਤੇ ਪ੍ਰਸ਼ਾਸਨ ਵੱਲੋਂ ਆਸ਼ਰਮ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਿਵਾਇਆ।