India

ਡੁਬਈ ਦੇ ਭਾਰਤੀ ਦੂਤਾਵਾਸ ਵਲੋਂ ਯਾਤਰੀਆਂ ਲਈ ਸਲਾਹ ਜਾਰੀ

ਇੰਡੀਆ।

ਡੁਬਈ ਵਿੱਚ ਭਾਰਤੀ ਦੂਤਾਵਾਸ ਨੇ ਆਪਣੇ ਨਾਗਰਿਕਾਂ ਲਈ ਇੱਕ ਸਲਾਹ ਜਾਰੀ ਕੀਤੀ ਹੈ। ਭਾਰਤੀ ਦੂਤਾਵਾਸ ਨੇ ਉੱਥੇ ਰਹਿਣ ਵਾਲੇ ਭਾਰਤੀ ਨਾਗਰਿਕਾਂ ਨੂੰ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ। ਡੁਬਈ ਦੇ ਭਾਰਤੀ ਦੂਤਾਵਾਸ ਨੇ ਕਿਹਾ ਹੈ ਕਿ, “ਖੇਤਰ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਯੂਏਈ ਵਿੱਚ ਸਾਰੇ ਭਾਰਤੀ ਨਾਗਰਿਕਾਂ ਨੂੰ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ। ਪੂਰੀ ਸਾਵਧਾਨੀ ਵਰਤੋ, ਚੌਕਸ ਰਹੋ, ਅਤੇ ਯੂਏਈ ਅਧਿਕਾਰੀਆਂ ਅਤੇ ਦੂਤਾਵਾਸ ਦੁਆਰਾ ਜਾਰੀ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਅਤੇ ਸਲਾਹਾਂ ਦੀ ਪਾਲਣਾ ਕਰੋ।”

“ਅਬੂ ਧਾਬੀ ਵਿੱਚ ਭਾਰਤੀ ਦੂਤਾਵਾਸ ਅਤੇ ਡੁਬਈ ਵਿੱਚ ਕੌਂਸਲੇਟ ਜਨਰਲ ਆਮ ਤੌਰ ‘ਤੇ ਕੰਮ ਕਰ ਰਹੇ ਹਨ ਅਤੇ ਲੋੜ ਅਨੁਸਾਰ ਅਪਡੇਟ ਪ੍ਰਦਾਨ ਕਰਨਗੇ। ਕਿਸੇ ਵੀ ਐਮਰਜੈਂਸੀ ਪੁੱਛਗਿੱਛ ਲਈ, ਯੂਏਈ ਵਿੱਚ ਭਾਰਤੀ ਨਾਗਰਿਕ ਟੋਲ-ਫ੍ਰੀ ਨੰਬਰ: 800 46342 ਅਤੇ ਵੱਟ੍ਹਸਐਪ ਨੰਬਰ +971543090571 ‘ਤੇ ਸੰਪਰਕ ਕਰ ਸਕਦੇ ਹਨ।”

Related posts

ਏਅਰ ਇੰਡੀਆ ਵਲੋਂ ਅੰਤਰਰਾਸ਼ਟਰੀ ਉਡਾਣਾਂ ਵਿੱਚ ਕਟੌਤੀ ਕਰਨ ਦਾ ਐਲਾਨ

admin

ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਕਾਫਲੇ ਵਿੱਚ ਵਾਹਨਾਂ ਦੀ ਗਿਣਤੀ ਘਟਾਈ

admin

14 ਸਾਉਣੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ‘ਚ ਵਾਧੇ ਨੂੰ ਮਨਜ਼ੂਰੀ

admin