Health & FitnessPunjab

ਡੇਂਗੂ ਦੀ ਰੋਕਥਾਮ ਤੇ ਉਪਾਵਾਂ ਬਾਰੇ ਆਮ ਲੋਕਾਂ ਨੂੰ ਜਾਗ੍ਰਿਤ ਕੀਤਾ

ਖ਼ਾਲਸਾ ਕਾਲਜ ਆਫ਼ ਨਰਸਿੰਗ ਦੀ ਟੀਮ ਆਮ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕਰਦੀ ਹੋਈ।

ਅੰਮ੍ਰਿਤਸਰ – ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਡੇਂਗੂ ਸਬੰਧੀ ਜਾਗਰੂਕ ਕਰਨ ਸਬੰਧੀ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਛੇਹਰਟਾ ਵਿਖੇ ਡੇਂਗੂ ਵਿਰੋਧੀ ਮੁਹਿੰਮ ਦਾ ਅਗਾਜ਼ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਕ ਪ੍ਰੋਫੈਸਰ ਸ੍ਰੀਮਤੀ ਸੁਧਾ, ਸ੍ਰੀਮਤੀ ਕਵਲਜੀਤ ਕੌਰ ਅਤੇ ਐੱਨ. ਐੱਸ. ਜੀ. ਟਿਊਟਰ ਸ੍ਰੀਮਤੀ ਗਗਨਦੀਪ ਕੌਰ ਦੀ ਅਗਵਾਈ ਹੇਠ ਟੀਮ ਨੇ ਡੇਂਗੂ ਦੇ ਲੱਛਣਾਂ ਅਤੇ ਇਸ ਦੀ ਰੋਕਥਾਮ ਦੇ ਉਪਾਵਾਂ ਬਾਰੇ ਆਮ ਲੋਕਾਂ ਨੂੰ ਜਾਗ੍ਰਿਤ ਕੀਤਾ।

ਇਸ ਸਬੰਧੀ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਮੁਹਿੰਮ ’ਚ ਕਾਲਜ ਦੇ ਐੱਮ. ਐੱਸਸੀ ਨਰਸਿੰਗ ਪਹਿਲਾ ਸਾਲ ਅਤੇ ਏ. ਐੱਨ. ਐੱਮ. ਪਹਿਲਾ ਸਾਲ ਦੀਆਂ ਵਿਦਿਆਰਥਣਾਂ ਨੇ ਡੇਂਗੂ ਦੇ ਲੱਛਣਾਂ ਅਤੇ ਇਸਦੀ ਰੋਕਥਾਮ ਦੇ ਉਪਾਵਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਉਤਸ਼ਾਹ ਨਾਲ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਡੇਂਗੂ ਦਾ ਮੁਕਾਬਲਾ ਕਰਨ ਲਈ ਸਿਹਤ ਸੰਭਾਲ ਪੇਸ਼ੇਵਰਾਂ, ਕਮਿਊਨਿਟੀ ਲੀਡਰਾਂ ਅਤੇ ਜਨਤਾ ਵਿਚਕਾਰ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ। ਉਨ੍ਹਾਂ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਅਜਿਹੀਆਂ ਪਹਿਲਕਦਮੀਆਂ ਜਾਰੀ ਰੱਖਣ ਸਬੰਧੀ ਵਚਨਬੱਧਤਾ ਦੁਹਰਾਈ।

Related posts

ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

admin

ਅਕਾਲੀ ਦਲ ਵਲੋਂ ਆਮ ਆਦਮੀ ਪਾਰਟੀ ਨੂੰ ਦਿੱਤਾ ਵੱਡਾ ਝਟਕਾ

admin

ਸੰਘਰਸ਼ ਕਮੇਟੀ ਤਲਵੰਡੀ ਸਾਬੋ ਮੋਰਚਾ ਵੱਲੋਂ ਬੀ.ਡੀ.ਪੀ.ਓ.ਝੁਨੀਰ ਨੂੰ ਮੰਗ ਪੱਤਰ

admin