Punjab

ਡੇਢ ਕਰੋੜ ਦੀ ਲਾਗਤ ਵਾਲੀ ਸੜਕ 9 ਮਹੀਨਿਆਂ ਅੰਦਰ ਮੁਕੰਮਲ ਹੋਵੇਗੀ: ਢਿੱਲੋ

ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਉਤੇ ਤਕਰੀਬਨ ਡੇਢ ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਅਗਲੇ 9 ਮਹੀਨਿਆਂ ਦੇ ਅੰਦਰ ਅੰਦਰ ਇਸ ਸੜਕ ਨੂੰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ।
ਸ਼ੇਰਪੁਰ/ਸੰਗਰੂਰ – ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਸਰਵ ਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਸ਼ੇਰਪੁਰ ਤੋਂ ਰਾਮਗੜ੍ਹ ਛੰਨਾਂ ਸੜਕ ਨੂੰ 10 ਤੋਂ 18 ਫੁੱਟ ਚੌੜਾ ਕਰਨ ਦੇ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਤਿੰਨ ਕਿਲੋਮੀਟਰ ਲੰਬੀ ਇਸ ਸੜਕ ਦੇ ਚੌੜਾ ਹੋਣ ਨਾਲ ਵੱਡੀ ਗਿਣਤੀ ਪਿੰਡਾਂ ਦੇ ਲੋਕਾਂ ਨੂੰ ਰਾਹਤ ਮਿਲੇਗੀ।
ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਉਤੇ ਤਕਰੀਬਨ ਡੇਢ ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਅਗਲੇ 9 ਮਹੀਨਿਆਂ ਦੇ ਅੰਦਰ ਅੰਦਰ ਇਸ ਸੜਕ ਨੂੰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਢਿੱਲੋਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੱਲੋਂ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲੋਕਾਂ ਦੀਆਂ ਜਰੂਰਤਾਂ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕਰਦੇ ਹੋਏ ਪੜਾਅਵਾਰ ਢੰਗ ਨਾਲ ਵਿਕਾਸ ਕਰਵਾਇਆ ਜਾ ਰਿਹਾ ਹੈ।
ਸੜਕ ਨੂੰ ਚੌੜਾ ਕਰਨ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦਾ ਇਸ ਅਹਿਮ ਉਪਰਾਲੇ ਲਈ ਧੰਨਵਾਦ ਕੀਤਾ। ਇਸ ਮੌਕੇ ਮਾਰਕਿਟ ਕਮੇਟੀ ਸ਼ੇਰਪੁਰ ਦੇ ਚੇਅਰਮੈਨ ਰਾਜਵਿੰਦਰ ਸਿੰਘ, ਪੰਜਾਬ ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ, ਉਪ ਮੰਡਲ ਅਫਸਰ ਜਤਿਨ ਸਿੰਗਲਾ, ਜੇਈ ਪੰਕਜ ਮਹਿਰਾ ਅਤੇ ਨੇੜਲੇ ਪਿੰਡਾਂ ਦੇ ਪੰਚ ਸਰਪੰਚ ਤੇ ਹੋਰ ਮੋਹਤਬਰ ਮੌਜੂਦ ਸਨ।

Related posts

540 ਕਿਲੋਮੀਟਰ ਸੜਕਾਂ ਦੀ ਮੁਰੰਮਤ ਸਿਰਫ਼ ਕਾਗਜ਼ਾਂ ‘ਤੇ ਹੀ ਹੋਈ: ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin

ਪਹਿਲਗਾਮ ਹਮਲੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਤੇ ਹਿੰਦੂਆਂ ਦੀ ਰੱਖਿਆ ਲਈ ਅਰਦਾਸ !

admin

ਸਿੱਧੂ ਮੂਸੇਵਾਲਾ ਕਤਲਕਾਂਡ: ਅਦਾਲਤ ਵਲੋਂ ਗੈਂਗਸਟਰ ਦੀਪਕ ਟੀਨੂ ਤੇ ਸਬ-ਇੰਸਪੈਕਟਰ ਨੂੰ ਸਜ਼ਾ

admin