News Breaking News Latest News Punjab

ਡੇਰਾ ਸਚਖੰਡ ਬੱਲਾਂ ਨਤਮਸਤਕ ਹੋਏ ਨਵੇਂ CM ਚੰਨੀ

ਕਿਸ਼ਨਗੜ੍ਹ – ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  ਅੱਜ ਕਰੀਬ 1.00 ਵਜੇ ਦੁਪਹਿਰੇ ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ। ਸਭ ਤੋਂ ਪਹਿਲਾਂ ਡੇਰੇ ਪਹੁੰਚ ਕੇ ਉਨ੍ਹਾਂ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਣ ਦਾਸ ਮਹਾਰਾਜ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਵਿਸ਼ੇਸ਼ ਤੌਰ ‘ਤੇ ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਪਹਿਲੇ ਰਵਿਦਾਸੀਆ ਭਾਈਚਾਰੇ ਨਾਲ ਸਬੰਧਤ ਮੁੱਖ ਮੰਤਰੀ ਬਣੇ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲਾਂ ਅੱਜ ਸਵੇਰੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ, ਫਿਰ ਕਈ ਹੋਰ ਵੀ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋਏ। ਉਪਰੰਤ ਰਵਿਦਾਸੀਆ ਕੌਮ ਦੇ ਮਹਾਨ ਤੀਰਥ ਅਸਥਾਨ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਪੁੱਜੇ। ਇਸ ਤੋਂ ਇਲਾਵਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਵਿਧਾਇਕ ਪਰਗਟ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਚੌਧਰੀ ਸੁਰਿੰਦਰ ਸਿੰਘ ਅਤੇ ਵੱਡੀ ਗਿਣਤੀ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ। ਮੁੱਖ ਮੰਤਰੀ ਨੇ 101 ਏਕੜ ਜ਼ਮੀਨ ਉੱਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਚੇਅਰ ਸਥਾਪਤ ਕੀਤੀ ਜਾਵੇਗੀ। ਇਹ ਚੇਅਰ ਡੇਰਾ ਸੱਚ ਖੰਡ ਬੱਲਾਂ ਦੀ ਸਰਪ੍ਰਸਤੀ ਹੇਠ ਚੱਲੇਗੀ। ਚੇਅਰ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਲਈ ਪੰਜਾਬ ਸਰਕਾਰ   ਵੱਲੋਂ 10 ਸਾਲ ਦਾ ਬਜਟ ਇਕ ਵਾਰ ਹੀ ਦੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਦੇ ਅਸ਼ੀਰਵਾਦ ਸਦਕਾ ਅੱਜ ਇਹ ਅਹੁਦਾ ਮਿਲਿਆ ਹੈ। ਪੀਟੀਯੂ ‘ਚ 100 ਕਰੇੜ ਰੁਪਏ ਦੀ ਲਾਗਤ ਨਾਲ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਮਿਊਜ਼ੀਅਮ ਉਸਾਰਿਆ ਜਾਵੇਗਾ। ਇਸ ਤੋਂ ਇਲਾਵਾ ਡਾ. ਬੀਆਰ ਅੰਬੇਡਕਰ ਦੇ ਨਾਂ ਉੱਤੇ ਮੈਨੇਜਮੈਂਟ ਕਾਲਜ ਖੋਲ੍ਹਿਆ ਜਾਵੇਗਾ।

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin