Punjab

ਡੇਰਾ ਸਿਰਸਾ ਮੁਖੀ ਦੀ 20-ਰੋਜ਼ਾ ਪੈਰੋਲ ਨੂੰ ਚੋਣ ਕਮਿਸ਼ਨ ਨੇ ਦਿੱਤੀ ਮਨਜ਼ੂਰ

ਚੰਡੀਗੜ੍ਹ – ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਹਨ ਅਤੇ ਵੋਟਾਂ ਤੋਂ ਸਿਰਫ਼ ਪੰਜ ਦਿਨ ਪਹਿਲਾਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਉਣ ਵਾਲਾ ਹੈ। ਚੋਣ ਕਮਿਸ਼ਨ ਨੇ ਸੋਮਵਾਰ 30 ਸਤੰਬਰ ਨੂੰ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਕਮਿਸ਼ਨ ਨੇ 3 ਸ਼ਰਤਾਂ ਲਗਾਈਆਂ ਹਨ। ਰਾਮ ਰਹੀਮ ਅੱਜ (1 ਅਕਤੂਬਰ) ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਜਾਵੇਗਾ।
ਸ਼ਰਤਾਂ ਮੁਤਾਬਕ ਗੁਰਮੀਤ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹਰਿਆਣਾ ਵਿੱਚ ਨਹੀਂ ਰਹੇਗਾ। ਉਹ ਕਿਸੇ ਸਿਆਸੀ ਗਤੀਵਿਧੀ ਦਾ ਹਿੱਸਾ ਵੀ ਨਹੀਂ ਬਣੇਗਾ। ਸੋਸ਼ਲ ਮੀਡੀਆ ‘ਤੇ ਪ੍ਰਚਾਰ ਨਹੀਂ ਕਰ ਸਕਣਗੇ। ਗੁਰਮੀਤ ਨੇ 20 ਦਿਨਾਂ ਲਈ ਐਮਰਜੈਂਸੀ ਪੈਰੋਲ ਦੀ ਮੰਗ ਕੀਤੀ ਸੀ। ਗੁਰਮੀਤ ਨੇ ਜੇਲ੍ਹ ਵਿਭਾਗ ਨੂੰ ਦਿੱਤੀ ਅਰਜ਼ੀ ਵਿੱਚ ਕਿਹਾ ਸੀ ਕਿ ਉਹ ਯੂਪੀ ਦੇ ਬਰਨਾਵਾ ਆਸ਼ਰਮ ਵਿੱਚ ਰਹੇਗਾ। ਰਾਮ ਰਹੀਮ ਨੂੰ 4 ਸਾਲਾਂ ’ਚ ਕਰੀਬ 11 ਵਾਰ ਪੈਰੋਲ ਜਾਂ ਫਰਲੋ ਮਿਲੀ ਹੈ।
ਚੋਣ ਕਮਿਸ਼ਨ ਦੇ ਸੂਤਰਾਂ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਨੂੰ ਕਿਹਾ ਗਿਆ ਹੈ ਕਿ ਜੇਕਰ ਰਾਮ ਰਹੀਮ ਚੋਣ ਜ਼ਾਬਤੇ ਜਾਂ ਸ਼ਰਤਾਂ ਦੀ ਉਲੰਘਣਾ ਕਰਦਾ ਹੈ ਤਾਂ ਪੈਰੋਲ ਤੁਰੰਤ ਰੱਦ ਕਰ ਦਿੱਤੀ ਜਾਵੇਗੀ। ਗੁਰਮੀਤ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਉਸਨੇ 21 ਦਿਨਾਂ ਦੀ ਛੁੱਟੀ ਪੂਰੀ ਕਰਨ ਤੋਂ ਬਾਅਦ 2 ਸਤੰਬਰ ਨੂੰ ਜੇਲ੍ਹ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।

Related posts

ਗੈਂਗਸਟਰ ਫੜਾਓ ਤੇ 10 ਲੱਖ ਰੁਪਏ ਦਾ ਇਨਾਮ ਲੈ ਜਾਓ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin

ਹਰਿਆਣਾ ਦੇ ਸਿੱਖ ਵਿਦਿਆਰਥੀਆਂ ਹੁਣ ਕਿਰਪਾਨ ਪਾ ਕੇ ਪ੍ਰੀਖਿਆ ਦੇ ਸਕਣਗੇ

admin

ਜਲੰਧਰ ਦੇ ਪਿੰਡ ਮਾਹਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ

admin