IndiaPunjab

ਡੇਰਾ ਸੱਚਖੰਡ ਬੱਲਾਂ ਵਿਖੇ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ। (ਫੋਟੋ: ਏ ਐਨ ਆਈ)

ਗੁਰੂ ਰਵਿਦਾਸ ਜੈਯੰਤੀ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆ ਰਹੇ ਹਨ ਅਤੇ ਉਹ 1 ਫਰਵਰੀ ਨੂੰ ਪੰਜਾਬ ਦਾ ਦੌਰਾ ਕਰਨਗੇ। ਆਪਣੇ ਦੌਰੇ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਨੇੜਲੇ ਡੇਰਾ ਸੱਚਖੰਡ ਬੱਲਾਂ ਵਿਖੇ ਵਿਸ਼ੇਸ਼ ਤੌਰ ‘ਤੇ ਜਾਣਗੇ। 

ਇਸ ਫੇਰੀ ਦੌਰਾਨ ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਸਥਿਤ ਡੇਰਾ ਸੱਚਖੰਡ ਬਲਾਂ ਵਿੱਚ ਨਤਮਸਤਕ ਹੋਣਗੇ। ਪ੍ਰਧਾਨ ਮੰਤਰੀ ਕਰੀਬ ਸ਼ਾਮ 4 ਵਜੇ ਜਲੰਧਰ ਪਹੁੰਚਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਦੌਰਾ ਗੁਰੂ ਰਵਿਦਾਸ ਮਹਾਰਾਜ ਦੀ 649ਵੀਂ ਜੈਯੰਤੀ ਦੇ ਸ਼ੁਭ ਮੌਕੇ ਨੂੰ ਸਮਰਪਿਤ ਹੋਵੇਗਾ। ਡੇਰਾ ਦੇ ਸ਼ਰਧਾਲੂਆਂ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਲਈ ਕਾਫ਼ੀ ਉਤਸ਼ਾਹ ਦਿਖਾਈ ਦੇ ਰਿਹਾ ਹੈ।

ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕੀਤੀ ਸੀ। ਜਲੰਧਰ ਦੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਪਦਮ ਸ਼੍ਰੀ ਐਵਾਰਡ ਦੇ ਲਈ ਚੁਣਿਆ ਗਿਆ ਹੈ। ਸੰਤ ਨਿਰੰਜਨ ਦਾਸ ਨੂੰ ਉਨ੍ਹਾਂ ਦੀਆਂ ਮਾਨਵਤਾਵਾਦੀ ਸੇਵਾਵਾਂ, ਸਮਾਜਿਕ ਭਲਾਈ ਦੇ ਕਾਰਜਾਂ, ਸਮਾਜ ਦੇ ਕਲਿਆਣ ਅਤੇ ਮਾਨਵਤਾ ਦੀ ਸੇਵਾ ਵਿੱਚ ਪਾਏ ਗਏ ਵੱਡਮੁੱਲੇ ਯੋਗਦਾਨ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਇਹ ਵੱਡਾ ਸਨਮਾਨ ‘ਪਦਮ ਸ਼੍ਰੀ’ ਦੇਣ ਦਾ ਫੈਸਲਾ ਕੀਤਾ ਹੈ।

Related posts

ਕਿਰਤੀ ਕਿਸਾਨ ਯੂਨੀਅਨ ਵੱਲੋਂ ਸੂਬੇ ਭਰ ‘ਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਵਿਸ਼ਾਲ ਧਰਨੇ/ਰੋਸ ਪ੍ਰਦਰਸ਼ਨ 

admin

ਮੋਰਚਾ ਗੁਰੂ ਕਾ ਬਾਗ ਸ਼ਤਾਬਦੀ ਸਮਾਗਮਾਂ ਦੇ ਦੂਜੇ ਦਿਨ ਕੀਰਤਨ ਦਰਬਾਰ ਵਿਚ ਪ੍ਰਸਿੱਧ ਰਾਗੀ ਜਥਿਆਂ ਨੇ ਭਰੀ ਹਾਜ਼ਰੀ

Bunty

ਵਿਨੇਸ਼ ਨੂੰ ਅਯੋਗ ਐਲਾਨਿਆ ਜਾਣਾ ਮੰਦਭਾਗਾ, ਉਮੀਦ ਹੈ ਦੇਸ਼ ਦੀ ਧੀ ਨੂੰ ਇਨਸਾਫ਼ ਮਿਲੇਗਾ: ਰਾਹੁਲ

Bunty