ਨਿਊ ਯੌਰਕ – ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਮਾਸ ਸਮਰਥੱਕ ਵਿੱਦਿਆਰਥੀਆਂ ਨੂੰ ਚਿਤਾਵਨੀ ਦਿੱਤੀ ਹੈ। ਟਰੰਪ ਨੇ ਇਸ ਸਬੰਧੀ ਇੱਕ ਬਿਆਨ ਦਿੱਤਾ ਹੈ। ਆਪਣੇ ਬਿਆਨ ਵਿੱਚ ਟਰੰਪ ਨੇ ਕਿਹਾ,‘‘ਜੇ ਤੁਸੀਂ ਜੇਹਾਦੀਆਂ ਨਾਲ ਹਮਦਰਦੀ ਰੱਖਦੇ ਹੋ ਤਾਂ ਅਸੀਂ ਤੁਹਾਨੂੰ ਆਪਣੇ ਦੇਸ਼ ਵਿੱਚ ਨਹੀਂ ਚਾਹੁੰਦੇ ਮੈਂ ਕਾਲਜ ਕੈਂਪਸ ਵਿੱਚ ਹਮਾਸ ਦੇ ਹਮਦਰਦਾਂ ਲਈ ਵਿੱਦਿਆਰਥੀ ਵੀਜ਼ਾ ਰੱਦ ਕਰ ਦਿਆਂਗਾ 2025 ਤਕ ਅਸੀਂ ਤੁਹਾਨੂੰ ਲੱਭ ਲਵਾਂਗੇ ਅਤੇ ਅਸੀਂ ਤੁਹਾਨੂੰ ਦੇਸ਼ ਨਿਕਾਲਾ ਦੇਵਾਂਗੇ।”
ਟਰੰਪ ਅਕਸਰ ਅਜਿਹੀ ਬਿਆਨਬਾਜੀ ਕਰਦੇ ਰਹਿੰਦੇ ਹਨ। ਟਰੰਪ ਦੀ ਇਸ ਚਿਤਾਵਨੀ ਪ੍ਰਤੀ ਫ਼ਿਲਹਾਲ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।