Punjab

ਢੀਂਡਸਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਾਰੀ ਪ੍ਰਚਾਰ ਮੁਹਿੰਮ ਦਰਮਿਆਨ ਦੋਹਾਂ ਨੇਤਾਵਾਂ ਦੀ ਇਹ ਮੁਲਾਕਾਤ ਸੰਸਦ ਭਵਨ ‘ਚ ਹੋਈ। ਮੋਦੀ ਨੇ ਇਸ ਮੁਲਾਕਾਤ ਦੀ ਇਕ ਤਸਵੀਰ ਸਾਂਝੀ ਕਰਦੇ ਹੋਏ ਟਵੀਟ ਕੀਤਾ,”ਰਾਜ ਸਭਾ ਸੰਸਦ ਮੈਂਬਰ ਸਰਦਾਰ ਸੁਖਦੇਵ ਸਿੰਘ ਢੀਂਡਸਾ ਨਾਲ ਸ਼ਾਨਦਾਰ ਮੁਲਾਕਾਤ ਹੋਈ। ਮੁੱਖ ਵਿਸ਼ਿਆਂ ‘ਤੇ ਉਨ੍ਹਾਂ ਦੇ ਡੂੰਘੇ ਵਿਚਾਰ ਸੁਣਨਾ ਹਮੇਸ਼ਾ ਆਨੰਦਦਾਇਕ ਹੁੰਦਾ ਹੈ। ਪੰਜਾਬ ਦੀ ਤਰੱਕੀ ਲਈ ਉਨ੍ਹਾਂ ਦਾ ਜਜ਼ਬਾ ਹਮੇਸ਼ਾ ਦਿਖਾਈ ਦਿੰਦਾ ਹੈ।”

ਦੱਸਣਯੋਗ ਹੈ ਕਿ ਭਾਜਪਾ ਨੇ ਪੰਜਾਬ ‘ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਮਿਲ ਕੇ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਨੇਤਾਵਾਂ ‘ਚ ਸ਼ਾਮਲ ਸਨ ਪਰ ਬਾਅਦ ‘ਚ ਉਹ ਪਾਰਟੀ ਤੋਂ ਵੱਖ ਹੋ ਗਏ ਅਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਬਣਾ ਲਈ ਸੀ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਿੰਗ ਹੋਣੀ ਹੈ।

Related posts

ਸਿੱਖ ਚਿੰਨ੍ਹਾਂ ‘ਤੇ ਸਪੱਸ਼ਟ ਦਿਸ਼ਾ-ਨਿਰਦੇਸ਼ ਲਾਗੂ ਕਰਾਉਣ ਲਈ ਜਨਹਿੱਤ ਪਟੀਸ਼ਨ ਦਾਇਰ !

admin

ਹਾਈਕੋਰਟ ਵਲੋਂ ਲੈਂਡ ਪੂਲਿੰਗ ਪਾਲਿਸੀ ‘ਤੇ 4 ਹਫ਼ਤੇ ਦੀ ਰੋਕ, ਅਗਲੀ ਸੁਣਵਾਈ 10 ਸਤੰਬਰ ਨੂੰ !

admin

ਪੰਜਾਬ ਦੇ ਇੰਡਸਟਰੀ ਮੰਤਰੀ ਸੰਜੀਵ ਅਰੋੜਾ ਦੀ ਚੋਣ ਨੂੰ ਚੁਣੌਤੀ !

admin