Punjab

ਤਖਤ ਸ੍ਰੀ ਪਟਨਾ ਸਾਹਿਬ ਦਾ ਫੈਸਲਾ ਗੈਰ-ਸਿਧਾਂਤਕ ਅਤੇ ਗੈਰ-ਵਾਜਿਬ ਕਰਾਰ !

ਪੰਜ ਪਿਆਰੇ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਤਖਤ ਸ੍ਰੀ ਪਟਨਾ ਸਾਹਿਬ ਦੇ ਫੈਸਲੇ ਨੂੰ ਸਿੱਖ ਕੌਮ ਅਤੇ ਸਿੱਖ ਸਿਧਾਂਤਾਂ ਦੇ ਉਲਟ ਕਰਾਰ ਦਿੱਤਾ ਹੈ।

ਤਖਤ ਸ੍ਰੀ ਪਟਨਾ ਸਾਹਿਬ ਵੱਲੋਂ ਲੰਘੇ ਦਿਨ ਬੁੱਧਵਾਰ ਦਿੱਤੇ ਗਏ ਇੱਕ ਫੈਸਲੇ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀਰਵਾਰ ਮੁੜ ਪੰਜ ਪਿਆਰੇ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਵਿੱਚ ਤਖਤ ਸ੍ਰੀ ਪਟਨਾ ਸਾਹਿਬ ਦੇ ਫੈਸਲੇ ਨੂੰ ਸਿੱਖ ਕੌਮ ਅਤੇ ਸਿੱਖ ਸਿਧਾਂਤਾਂ ਦੇ ਉਲਟ ਕਰਾਰ ਦਿੱਤਾ ਹੈ।

ਬੀਤੇ ਦਿਨ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੂੰ ਹੁਕਮਨਾਮਾ ਜਾਰੀ ਕਰਦੇ ਹੋਏ ਤਲਬ ਕਰਨ ਦਾ ਫੈਸਲਾ ਲਿਆ ਗਿਆ ਸੀ।

ਇਸ ਹੁਕਮਨਾਮੇ ਨੂੰ ਲੈ ਕੇ ਅੱਜ ਮੁੜ ਸ੍ਰੀ ਅਕਾਲ ਤਖਤ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਨੇ ਇਕੱਤਰਤਾ ਕੀਤੀ ਅਤੇ ਇਕਜੁਟਤਾ ਨਾਲ ਫੈਸਲਾ ਲੈਂਦੇ ਹੋਏ ਕਿਹਾ ਗਿਆ ਕਿ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਪਾਏ ਮਤੇ ਖਿਲਾਫ਼ ਸਖਤ ਵਿਰੋਧ ਦਰਜ ਕਰਵਾਇਆ ਅਤੇ ਇਸ ਨੂੰ ਸਿੱਖ ਕੌਮ ਦੇ ਅਕਸ ਨੂੰ ਢਾਹ ਲਾਉਣ ਦਾ ਯਤਨ ਕੀਤਾ ਗਿਆ ਹੈ। ਇਕੱਤਰਤਾ ਵਿਚ ਪੰਜ ਪਿਆਰੇ ਸਾਹਿਬਾਨ ਭਾਈ ਸੁਖਦੇਵ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਸੰਦੀਪ ਸਿੰਘ, ਭਾਈ ਸੁਖਜਿੰਦਰ ਸਿੰਘ ਤੇ ਭਾਈ ਰਛਪਾਲ ਸਿੰਘ ਸ਼ਾਮਿਲ ਸਨ, ਜਿਨ੍ਹਾਂ ਨੇ ਗੁਰਮਤਾ ਪਾਸ ਕਰਦਿਆਂ ਕਿਹਾ ਹੈ ਕਿ ਜਦੋਂ ਤੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਹੋਈ ਹੈ, ਇਹ ਸਿੱਖ ਜਗਤ ਵਿਚ ਸਰਬਉੱਚ ਹੈ ਅਤੇ ਸਮੁੱਚਾ ਸਿੱਖ ਜਗਤ ਆਪਣੇ ਮਸਲੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਲੈ ਕੇ ਆਉਂਦਾ ਹੈ। ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਫੈਸਲਿਆਂ ਨੂੰ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਸਵੀਕਾਰ ਕਰਦੀ ਹੈ। ਇਹ ਜੋ ਹੁਕਮਨਾਮਾ ਜਾਰੀ ਕੀਤਾ ਗਿਆ ਹੈ, ਇੱਕ ਸਿੱਖ ਪੰਥ ਨੂੰ ਦੋਫਾੜ ਕਰਨ ਦੀ ਸਾਜਿਸ਼ ਰਚੀ ਗਈ। ਇਸ ਦੇ ਨਾਲ ਹੀ ਪੰਜ ਪਿਆਰੇ ਸਿੰਘ ਸਾਹਿਬਾਨ ਨੇ ਇਸ ਫੈਸਲੇ ਨੂੰ ਗੈਰ-ਸਿਧਾਂਤਕ ਅਤੇ ਗੈਰ-ਵਾਜਿਬ ਕਰਾਰ ਦਿੱਤਾ ਹੈ।

Related posts

ਵਿਦੇਸ਼ੀ ਕਰੰਸੀ ਅੰਮ੍ਰਿਤਸਰ ਤੋਂ ਦੁਬਈ ਲਿਜਾਣ ਦੀ ਕੋਸਿ਼ਸ਼ ਕਰਦਾ ਕਾਬੂ !

admin

ਜੀਵਨ ਗੁਪਤਾ ਭਾਜਪਾ ਦੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ !

admin

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵੱਲੋਂ ਲੋੜਵੰਦ ਵਿਦਿਆਰਥਣਾਂ ਦੀ ਵਿੱਤੀ ਸਹਾਇਤਾ !

admin