Punjab

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗੌਹਰ ਨੇ ਕੀਤੀ ਮੋਦੀ ਸਰਕਾਰ ਦੀ ਤਾਰੀਫ

ਲੁਧਿਆਣਾ – ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕਿਸਾਨਾਂ ਦੇ ਹਿੱਤ ਵਿੱਚ ਅਤੇ ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕਾਨੂੰਨ ਅਤੇ ਫੈਸਲਾ ਦੇਸ਼ ਦੀ ਜਨਤਾ ਤੋਂ ਵੱਡਾ ਨਹੀਂ ਹੁੰਦਾ। ਜੇਕਰ ਸਮੇਂ ਅਨੁਸਾਰ ਜਨਤਾ ਦੇ ਹਿੱਤ ਵਿੱਚ ਕੋਈ ਕਾਨੂੰਨ ਜਾਂ ਫੈਸਲਾ ਵਾਪਸ ਲੈਣਾ ਪਵੇ ਤਾਂ ਇਸ ਵਿੱਚ ਕੋਈ ਹਰਜ਼ ਨਹੀਂ ਹੈ।

ਸਿੰਘ ਨੇ ਕਿਹਾ ਕਿ ਸਭ ਤੋਂ ਵੱਡੀ ਅਤੇ ਖੁਸ਼ੀ ਦੀ ਗੱਲ ਇਹ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 352ਵੇਂ ਪ੍ਰਕਾਸ਼ ਪੁਰਬ ਤੋਂ ਇਕ ਦਿਨ ਪਹਿਲਾਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਿੰਨੋਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਜਿਸ ਕਾਰਨ ਨਾਨਕ ਨਾਮ ਲੇਵਾ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਹਰ ਨਾਨਕ ਲੇਵਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਇਸ ਐਲਾਨ ਨਾਲ ਖੇਤੀ ਇਕ ਵਾਰ ਫਿਰ ਤਰੱਕੀ ਦੀ ਰਾਹ ‘ਤੇ ਦੌੜਨ ਲੱਗੇਗੀ।

Related posts

ਸ੍ਰੀ ਗੁਰੂ ਨਾਨਕ ਦੇਵ ਜੀ ਦਾ 535 ਵਾਂ ਵਿਆਹ ਪੁਰਬ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਰਧਾ ਸਤਿਕਾਰ ਨਾਲ ਮਨਾਇਆ।

Bunty

ਸਿੱਧੂ ਮੂਸੇਵਾਲਾ ਕਤਲ ਕੇਸ: ਡੀ.ਜੀ.ਪੀ. ਪੰਜਾਬ ਨੇ ਏ.ਡੀ.ਜੀ.ਪੀ. ਏ.ਜੀ.ਟੀ.ਐਫ. ਦੀ ਨਿਗਰਾਨੀ ਹੇਠ ਐਸ.ਆਈ.ਟੀ. ਨੂੰ ਮਜ਼ਬੂਤ ਅਤੇ ਪੁਨਰਗਠਿਤ ਕੀਤਾ

Bunty

ਨਗਰ ਨਿਗਮ ਚੋਣਾਂ : ਅੱਜ 7,555 ਉਮੀਦਵਾਰਂ ਦੀ ਕਿਸਮਤ ਅਜ਼ਮਾਈ ਕਰਨਗੇ !

admin