Punjab

ਤਰਨਤਾਰਨ ‘ਚ ਵੱਡਾ ਹਾਦਸਾ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜਾ ਰਹੇ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਤਰਨਤਾਰਨ – ਜੰਮੂ-ਕਸ਼ਮੀਰ-ਰਾਜਸਥਾਨ ਨੈਸ਼ਨਲ ਹਾਈਵੇ ‘ਤੇ ਨੌਸ਼ਹਿਰਾ ਪੰਨੂਆ ਕਸਬੇ ਕੋਲ ਰੇਤ ਨਾਲ ਭਰੀ ਟਰਾਲੀ ਦੇ ਪਿੱਛੇ ਕਾਰ ਜਾ ਵੱਜੀ। ਹਾਦਸੇ ‘ਚ 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 2 ਲੋਕ ਜ਼ਖਮੀ ਹੋ ਗਏ। ਇਹ ਲੋਕ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕਟਾਰਵਾਲਾ ਦੇ ਵਸਨੀਕ ਹਨ। ਕਾਰ ਨੰਬਰ ਪੀਬੀ 30ਐਸ 3705 ’ਤੇ ਸਵਾਰ ਇਕੋ ਪਰਿਵਾਰ ਦੇ ਪੰਜ ਜੀਅ ਅੱਜ ਸਵੇਰੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕਟਾਰਵਾਲਾ ਤੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਏ। ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਅਧੀਨ ਪੈਂਦੇ ਕਸਬਾ ਨੌਸ਼ਹਿਰਾ ਪੰਨੂਆ ਨੇੜੇ ਇਕ ਮੋੜ ‘ਤੇ ਰੇਤ ਨਾਲ ਭਰੀ ਟਰਾਲੀ ਦੇ ਪਿਛਲੇ ਹਿੱਸੇ ਨਾਲ ਕਾਰ ਟਕਰਾ ਗਈ।ਹਾਦਸੇ ‘ਚ ਕਾਰ ਸਵਾਰ ਦਵਿੰਦਰ ਕੌਰ ਤੋਂ ਇਲਾਵਾ ਉਸ ਦੇ ਪਤੀ ਚੰਨਣ ਸਿੰਘ, ਸੁਖਵੰਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਅਮੋਲਕਦੀਪ ਸਿੰਘ ਤੇ ਗਗਨਦੀਪ ਕੌਰ (ਦਵਿੰਦਰ ਕੌਰ ਦਾ ਲੜਕਾ ਤੇ ਨੂੰਹ) ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਚੌਕੀ ਦੇ ਇੰਚਾਰਜ ਦਵਿੰਦਰ ਸਿੰਘ ਗਰਚਾ ਮੌਕੇ ‘ਤੇ ਪਹੁੰਚੇ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਕਸਬਾ ਵਿਖੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਦਸੇ ‘ਚ ਜ਼ਖਮੀ ਪਤੀ-ਪਤਨੀ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin