International

ਤਾਲਿਬਾਨ ਨੇ ਭਾਰਤ ਨੂੰ ਲਿਖਿਆ ਪੱਤਰ- ਕਾਬੁਲ ਲਈ ਕਮਰਸ਼ੀਅਲ ਉਡਾਣਾਂ ਮੁੜ ਬਹਾਲ ਕਰਨ ਦੀ ਅਪੀਲ

ਕਾਬੁਲ – ਤਾਲਿਬਾਨ ਦੇ ਅਫ਼ਗਾਨਿਸਤਾਨ ‘ਤੇ ਕਬਜ਼ਾ ਕੀਤੇ ਕਰੀਬ ਡੇਢ ਮਹੀਨਾ ਬੀਤ ਗਿਆ ਹੈ। ਉੱਥੇ ਹੁਣ ਤੱਕ ਕਾਬੁਲ ਹਵਾਈ ਅੱਡੇ ‘ਤੇ ਵਪਾਰਕ ਉਡਾਣਾਂ ਦਾ ਸੰਚਾਲਨ ਪੂਰੀ ਤਰ੍ਹਾਂ ਸ਼ੁਰੂ ਨਹੀਂ ਹੋਇਆ ਹੈ। ਇਸ ਦੌਰਾਨ ਤਾਲਿਬਾਨ ਵੱਲੋਂ ਭਾਰਤ ਸਰਕਾਰ ਨੂੰ ਚਿੱਠੀ ਲਿਖੀ ਗਈ ਹੈ। ਸਮਾਚਾਰ ਏਜੰਸੀ ਏਐਨਆਈ ਦੇ ਅਨੁਸਾਰ, ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੇ ਇਸਲਾਮਿਕ ਅਮੀਰਾਤ ਨੇ ਡੀਜੀਸੀਏ (ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ) ਨੂੰ ਕਾਬੁਲ ਲਈ ਵਪਾਰਕ ਉਡਾਣਾਂ ਦੁਬਾਰਾ ਸ਼ੁਰੂ ਕਰਨ ਲਈ ਇੱਕ ਪੱਤਰ ਲਿਖਿਆ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲਾ (ਐਮਓਸੀਏ) ਫਿਲਹਾਲ ਤਾਲਿਬਾਨ ਦੇ ਇਸ ਪੱਤਰ ਦੀ ਸਮੀਖਿਆ ਕਰ ਰਿਹਾ ਹੈ।ਇਸ ਤੋਂ ਪਹਿਲਾਂ, ਅਫ਼ਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜ਼ੇ ਦੇ ਲਗਪਗ ਇੱਕ ਮਹੀਨੇ ਬਾਅਦ, ਪਹਿਲੀ ਅੰਤਰਰਾਸ਼ਟਰੀ ਵਪਾਰਕ ਉਡਾਣ ਪਹਿਲੀ ਵਾਰ ਕਾਬੁਲ ਹਵਾਈ ਅੱਡੇ ‘ਤੇ ਉਤਰੀ ਸੀ। ਪਾਕਿਸਤਾਨ ਅੰਤਰਰਾਸ਼ਟਰੀ ਏਅਰਲਾਈਨਜ਼ ਦਾ ਇੱਕ ਜਹਾਜ਼ ਮੁੱਠੀ ਭਰ ਯਾਤਰੀਆਂ ਨੂੰ ਲੈ ਕੇ ਕਾਬੁਲ ਦੇ ਹਾਮਿਦ ਕਰਜ਼ਈ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਿਆ। 15 ਅਗਸਤ ਨੂੰ ਤਾਲਿਬਾਨ ਦੇ ਅਫ਼ਗਾਨਿਸਤਾਨ ਉੱਤੇ ਕਬਜ਼ਾ ਕਰਨ ਤੋਂ ਬਾਅਦ ਹੀ ਅੰਤਰਰਾਸ਼ਟਰੀ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਸਨ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ

admin