ਕੋਲਕਾਤਾ – ਤਿ੍ਰਣਮੂਲ ਕਾਂਗਰਸ (ਟੀਐੱਮਸੀ) ਨੇ ਪੱਛਮੀ ਬੰਗਾਲ ’ਚ ਲੋਕ ਸਭਾ ਚੋਣਾਂ ਦੌਰਾਨ ਕਥਿਤ ਤੌਰ ’ਤੇ ਦਖਲ ਦੇਣ ਦੇ ਦੋਸ਼ ’ਚ ਰਾਜਪਾਲ ਸੀਵੀ ਆਨੰਦ ਬੋਸ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ। ਟੀਐੱਮਸੀ ਦੇ ਨੇਤਾ ਨੇ ਕਿਹਾ, ‘ਲੋਕ ਸਭਾ ਚੋਣਾਂ 2024 ਵਿੱਚ ਵਾਰ-ਵਾਰ ਦਖਲ ਦੇਣ ਅਤੇ ਚੋਣ ਪ੍ਰਚਾਰ ਪਾਬੰਦੀ ਦੇ ਸਮੇਂ ਅਤੇ ਪੋਲਿੰਗ ਵਾਲੇ ਦਿਨ ਪੋਲਿੰਗ ਖੇਤਰਾਂ ਦਾ ਦੌਰਾ ਕਰਨ ਦੀ ਕੋਸ਼ਿਸ਼ ਕਰਨ ਲਈ ਰਾਜਪਾਲ ਸੀਵੀ ਆਨੰਦ ਬੋਸ ਦੇ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।