India

ਤਿੰਨੋਂ ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਆਗਾਮੀ ਸੰਸਦ ਸੈਸ਼ਨ ‘ਚ ਚਰਚਾ ਦੀ ਤਰੀਕ ਤੈਅ

ਨਵੀਂ ਦਿੱਲੀ –  ਤਿੰਨੋਂ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਹੁਣ ਇਸ ‘ਤੇ ਚਰਚਾ ਕਰਨ ਲਈ ਸੰਸਦ ਦੇ ਆਗਾਮੀ ਸੈਸ਼ਨ ਦੀ ਤਰੀਕ ਤੈਅ ਹੋ ਗਈ ਹੈ। ਕੇਂਦਰੀ ਕੋਲਾ ਤੇ ਖਾਨ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਮੰਗਲਵਾਰ ਨੂੰ ਕਿਹਾ ਕਿ ਖੇਤੀ ਮੰਤਰਾਲਾ ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ‘ਚ ਤਿੰਨ ਖੇਤੀ ਕਾਨੂੰਨਾਂ ‘ਤੇ ਚਰਚਾ ਕਰਨ ਲਈ ਤਰੀਕਾਂ ‘ਤੇ ਵਿਚਾਰ ਕਰ ਰਿਹਾ ਹੈ। ਸੂਤਰਾਂ ਮੁਤਾਬਕ, ਕੇਂਦਰੀ ਮੰਤਰੀ ਮੰਡਲ 24 ਨਵੰਬਰ ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮਨਜ਼ੂਰੀ ਲਈ ਵਿਚਾਰ ਕਰ ਸਕਦਾ ਹੈ।ਸੰਸਦ ‘ਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੇ ਸਵਾਲ ‘ਤੇ ਜੋਸ਼ੀ ਨੇ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਕਿਹਾ, ‘ਖੇਤੀ ਮੰਤਰਾਲਾ ਵਿਚਾਰ ਕਰ ਰਿਹਾ ਹੈ ਤੇ ਇਹ ਤੈਅ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਹੀ ਇਸ ਦਾ ਐਲਾਨ ਕਰ ਚੁੱਕੇ ਹਨ। ਜਦੋਂ ਇਹ ਸੰਸਦ ‘ਚ ਆਉਂਦਾ ਹੈ, ਅਸੀਂ ਦੇਖਾਂਗੇ ਕਿ ਇਸ ਨੂੰ ਕਦੋਂ ਵਾਪਸ ਲਿਆ ਜਾ ਸਕਦਾ ਹੈ।’ਉਨ੍ਹਾਂ ਦੱਸਿਆ ਕਿ ਕਾਨੂੰਨਾਂ ਨੂੰ ਵਾਪਸ ਲੈਣ ਦੇ ਬਿੱਲਾਂ ਨੂੰ ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ‘ਚ ਪੇਸ਼ ਕੀਤਾ ਜਾਵੇਗਾ ਜੋ 29 ਨਵੰਬਰ ਤੋਂ ਸ਼ੁਰੂ ਹੋਣ ਵਾਲਾ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ। ਪੀਐੱਮ ਨੇ ਇਹ ਵੀ ਐਲਾਨ ਕੀਤਾ ਸੀ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (MSP) ਲਈ ਇਕ ਨਵੇਂ ਢਾਂਚੇ ‘ਤੇ ਕੰਮ ਕਰਨ ਲਈ ਇਕ ਕਮੇਟੀ ਦਾ ਗਠਨ ਕਰੇਗੀ। ਕੇਂਦਰ ਵੱਲੋਂ 2020 ‘ਚ ਕਾਨੂੰਨ ਪਾਸ ਕੀਤੇ ਜਾਣ ਤੋਂ ਬਾਅਦ ਤੋਂ ਕਿਸਾਨ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।

Related posts

ਕਾਂਗਰਸ ਨੇਤਾ ਰਾਹੁਲ ਗਾਂਧੀ ਇਤਰਾਜ਼ਯੋਗ ਟਿੱਪਣੀਆਂ ਕਾਰਣ ਮਾਣਹਾਨੀ ਦੇ ਕਈ ਕੇਸਾਂ ‘ਚ ਉਲਝੇ ਹੋਏ ਹਨ !

admin

ਭਾਸ਼ਾਈ ਰੁਕਾਵਟਾਂ ਨੂੰ ਦੂਰ ਕਰਨਗੇ ਅਟਲ ਇਨੋਵੇਸ਼ਨ ਮਿਸ਼ਨ, ਨੀਤੀ ਆਯੋਗ ਅਤੇ ਭਾਸ਼ਿਣੀ ਡਿਵੀਜ਼ਨ !

admin

ਈ-ਸ਼੍ਰਮ ਪੋਰਟਲ ‘ਤੇ ਅਸੰਗਠਿਤ ਖੇਤਰ ਦੇ ਕਾਮਿਆਂ ਦੀ ਗਿਣਤੀ 31 ਕਰੋੜ ਦੇ ਕਰੀਬ ਪੁੱਜੀ !

admin