News Breaking News Latest News Punjab

ਤਿੰਨ ਡੇਰਾ ਪ੍ਰੇਮੀਆਂ ਦੀ ਜਾਇਦਾਦ ਕੁਰਕ ਕਰਨ ਲਈ ਕਾਰਵਾਈ 20 ਸਤੰਬਰ ਤਕ ਮੁਲਤਵੀ

ਫਰੀਦਕੋਟ – ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਆਈਜੀ ਐੱਸਪੀਐੱਸ ਪਰਮਾਰ ਤੇ ਏਆਈਜੀ ਰਜਿੰਦਰ ਸਿੰਘ ਸੋਹਲ ਨੇ ਬੇਅਦਬੀ ਮਾਮਲੇ ਵਿੱਚ ਪੁਲਿਸ ਦੀ ਗਿ੍ਫਤ ਤੋਂ ਬਾਹਰ ਤਿੰਨ ਡੇਰਾ ਪ੍ਰੇਮੀਆਂ ਦੀ ਜਾਇਦਾਦ ਅਤੇ ਬੈਂਕ ਖਾਤਿਆਂ ਨੂੰ ਸੀਲ ਕਰਵਾਉਣ ਦੀ ਕਾਰਵਾਈ 20 ਸਤੰਬਰ ਲਈ ਟਲ ਗਈ ਹੈ।

ਜਾਣਕਾਰੀ ਦੇ ਅਨੁਸਾਰ ਜਾਂਚ ਟੀਮ ਨੇ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਤਰਜਨੀ ਦੀ ਅਦਾਲਤ ਵਿੱਚ ਅਰਜ਼ੀ ਦੇ ਕੇ ਖਦਸ਼ਾ ਜਾਹਿਰ ਕੀਤਾ ਸੀ ਕਿ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ ਅਤੇ ਫਿਰ ਬੇਅਦਬੀ ਦੀ ਸਾਜਿਸ਼ ਰਚਣ ਵਾਲੇ ਦੇ ਮਾਮਲੇ ਵਿੱਚ ਨਾਮਜ਼ਦ ਡੇਰਾ ਸਿਰਸਾ ਦੇ ਕੌਮੀ ਕਮੇਟੀ ਦੇ ਤਿੰਨ ਮੈਂਬਰ ਦੋਸ਼ੀਆਂ ਸੰਦੀਪ ਬਰੇਟਾ, ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੂੰ ਭਗੌੜਾ ਕਰਾਰ ਦਿੱਤੇ ਜਾਣ ਉਪਰੰਤ ਇਨਾਂ ਨਾਲ ਸਬੰਧਿਤ ਜਾਇਦਾਦਾਂ ਕੁਰਕ ਕੀਤੀਆਂ ਜਾਣ ਜਿਸ ‘ਤੇ ਅਦਾਲਤ ਨੇ ਥਾਣਾ ਬਾਜਾਖਾਨਾ ਦੇ ਐੱਸਐੱਚਓ ਇਕਬਾਲ ਹੁਸੈਨ ਨੂੰ ਹਦਾਇਦ ਕੀਤੀ ਸੀ ਕਿ ਉਹ 2 ਸਤੰਬਰ ਤਕ ਇਹਨਾਂ ਦਾ ਬੈਂਕ ਖਾਤਾ ਅਤੇ ਜਾਇਦਾਦ ਦਾ ਵੇਰਵਾ ਅਦਾਲਤ ਵਿੱਚ ਪੇਸ਼ ਕਰਨ ਪ੍ਰੰਤੂ ਅੱਜ ਅਦਾਲਤ ਵਿੱਚ ਸੰਦੀਪ ਬਰੇਟਾ, ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਦਾ ਕੋਈ ਵੀ ਬੈਂਕ ਖਾਤਾ ਅਤੇ ਇਹਨਾਂ ਦੀ ਸਬੰਧਿਤ ਜਾਇਦਾਦ ਪੇਸ਼ ਨਹੀਂ ਕਰ ਸਕੇ ਅਤੇ ਅਦਾਲਤ ਪਾਸੋਂ ਤਾਰੀਕ ਦੀ ਬੇਨਤੀ ਕੀਤੀ ਗਈ। ਅਦਾਲਤ ਨੇ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਅਗਲੀ ਤਾਰੀਕ 20 ਸਤੰਬਰ ਲਈ ਮੁਲਤਵੀ ਕਰ ਦਿੱਤੀ।

Related posts

‘ਪੀਣ ਵਾਲੇ ਪਾਣੀ ਦੀ ਸੂਖਮ ਜੀਵ ਵਿਗਿਆਨਕ ਗੁਣਵੱਤਾ ਦਾ ਮੁਲਾਂਕਣ’ ਵਿਸ਼ੇ ’ਤੇ ਵਰਕਸ਼ਾਪ ਆਯੋਜਿਤ !

admin

ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਵਿਕਸਤ ਕਰਨ ਲਈ ਸਰਕਾਰ ਵਚਨਬੱਧ : ਮੁੱਖ-ਮੰਤਰੀ

admin

“ਯੁੱਧ ਨਸ਼ਿਆਂ ਵਿਰੁੱਧ” ਦੇ 218ਵੇਂ ਦਿਨ 82 ਨਸ਼ਾ ਤਸਕਰ ਗ੍ਰਿਫ਼ਤਾਰ !

admin