Breaking News Latest News News Punjab

ਤ੍ਰਿਪਤ ਬਾਜਵਾ ਨੇ ਕੇਂਦਰੀ ਮੰਤਰੀ ਪੁਰਸ਼ੋਤਮ ਰੁਪਾਲਾ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਮੱਝਾਂ ਦੀ ਨਸਲ ਸੁਧਾਰ ਤੇ ਖੋਜ ਲਈ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਹੈ। ਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਦਿੱਲੀ ਦੇ ਕ੍ਰਿਸ਼ੀ ਭਵਨ ਵਿਖੇ ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਪੁਰਸ਼ੋਤਮ ਰੁਪਾਲਾ ਨਾਲ ਮੁਲਾਕਾਤ ਦੌਰਾਨ ਇਹ ਮੰਗ ਚੁੱਕੀ। ਬਾਜਵਾ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੰਜਾਬ ਦਾ ਵਾਤਾਵਰਣ ਅਤੇ ਭੂਗੋਲਿਕ ਸਥਿਤੀ ਹੋਰ ਦੁਧਾਰੂ ਪਸ਼ੂਆਂ ਦੇ ਮੁਕਾਬਲੇ ਮੱਝਾਂ ਲਈ ਵਧੇਰੇ ਅਨੁਕੂਲ ਹੈ। ਮੱਝਾਂ ਦੀ ਨਸਲ ਸੁਧਾਰ ਤੇ ਖੋਜ ਲਈ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਨਾਲ ਡੇਅਰੀ ਕਿਸਾਨਾਂ ਨੂੰ ਕਈ ਗੁਣਾਂ ਲਾਭ ਮਿਲੇਗਾ ਜਿਸ ਨਾਲ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋਵੇਗਾ। ਬਾਜਵਾ ਵੱਲੋਂ ਆਰ.ਜੀ.ਐਮ. (ਕੌਮੀ ਗੋਕੁਲ ਮਿਸ਼ਨ) ਅਧੀਨ ਪੰਜਾਬ ਲਈ ਗਊ ਵੰਸ਼ ਦੀ ਸਵਦੇਸ਼ੀ ਨਸਲ ਦੇ ਵਿਕਾਸ ਅਤੇ ਸੰਭਾਲ, ਗਊ ਵੰਸ਼ ਦੀ ਨਸਲ ਸੁਧਾਰ ਅਤੇ ਇਸ ਦੇ ਦੁੱਧ ਉਤਪਾਦਨ ਅਤੇ ਉਤਪਾਦਕਤਾ ਨੂੰ ਵਧਾਉਣ ਲਈ 100 ਫ਼ੀਸਦੀ ਸਬਸਿਡੀ ਦੀ ਮੰਗ ਰੱਖੀ ਗਈ।ਬਾਜਵਾ ਨੇ ਪਸ਼ੂ ਪਾਲਕਾਂ ਨੂੰ ਘਰ-ਘਰ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੈਟਰਨਰੀ ਹਸਪਤਾਲ ਅਤੇ ਡਿਸਪੈਂਸਰੀ (ਈਐਸਵੀਐਚਡੀ-ਐਮਵੀਯੂ) ਸਕੀਮ ਅਧੀਨ ਪੰਜਾਬ ਲਈ 70 ਮੋਬਾਈਲ ਵੈਟਰਨਰੀ ਯੂਨਿਟਾਂ ਖਰੀਦਣ ਵਾਸਤੇ ਕੇਂਦਰ ਸਰਕਾਰ ਤੋਂ 100 ਫ਼ੀਸਦੀ ਫੰਡਿੰਗ ਦੀ ਮੰਗ ਕੀਤੀ। ਪਸ਼ੂ ਪਾਲਣ ਮੰਤਰੀ ਵੱਲੋਂ ਪਟਿਆਲਾ ਜ਼ਿਲ੍ਹੇ ਵਿਚ ਵਿਭਾਗ ਦੇ 100 ਏਕੜ ਕੁਲੇਮਾਜਰਾ ਫਾਰਮ ਵਿਖੇ ਏ-ਗਰੇਡ ਸੀਮਨ ਸਟੇਸ਼ਨ ਸਥਾਪਤ ਕਰਨ ਲਈ ਭਾਰਤ ਸਰਕਾਰ ਦੀ ਸਕੀਮ ਅਧੀਨ ਫੌਰੀ ਤੌਰ ’ਤੇ ਫੰਡ ਅਲਾਟ ਕਰਨ ਦੀ ਮੰਗ ਵੀ ਰੱਖੀ ਗਈ। ਬਾਜਵਾ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਵਿਚ 100 ਵੈਟਰਨਰੀ ਹਸਪਤਾਲਾਂ ਅਤੇ 100 ਵੈਟਰਨਰੀ ਡਿਸਪੈਂਸਰੀਆਂ ਦੀ ਮੁਰੰਮਤ ਅਤੇ ਨਵੀਨੀਕਰਨ ਲਈ ਭਾਰਤ ਸਰਕਾਰ ਨੂੰ ਸੌਂਪੇ ਜਾਣ ਵਾਲੇ ਪ੍ਰੋਜੈਕਟ ਲਈ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰਕੇਵੀਵਾਈ) ਅਧੀਨ ਲੋੜੀਂਦੇ ਫੰਡਾਂ ਨੂੰ ਪ੍ਰਵਾਨਗੀ ਅਤੇ ਜਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਭਾਰਤ ਸਰਕਾਰ ਤੋਂ ਸੂਬੇ ਦੇ ਡੇਅਰੀ ਕਿਸਾਨਾਂ ਨੂੰ ਯੂਨਿਟ ਦੇ ਆਧਾਰ ’ਤੇ 20 ਮੱਝਾਂ ਅਤੇ 100 ਭੇਡਾਂ/ਬੱਕਰੀਆਂ/ਸੂਰਾਂ ਦੇ ਬੀਮਾ ਕਵਰ ਲਈ 100 ਫ਼ੀਸਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਮੰਗ ਵੀ ਕੀਤੀ।

Related posts

ਖ਼ਾਲਸਾ ਕਾਲਜ ਲਾਅ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ !

admin

‘ਔਰਤਾਂ ਦੀ ਵਚਨਬੱਧਤਾ ਨੇ ਯਕੀਨੀ ਬਣਾਇਆ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਧੇਰੇ ਮੌਕੇ ਤੇ ਸਮਾਨਤਾ ਵਾਲਾ ਸੰਸਾਰ ਮਿਲੇ’

admin

ਬਾਇਲਰ ਦਾ ਸੰਚਾਲਨ ਬੰਦ ਕਰਨ ਦੇ ਨਿਰਦੇਸ਼ ਵੀ ਦਿੱਤੇ ਜਾ ਚੁੱਕੇ ਹਨ: ਡਾ. ਹਿਮਾਂਸ਼ੂ ਅਗਰਵਾਲ

admin