ਅੰਮ੍ਰਿਤਸਰ – ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼੍ਰੀ ਦੁਰਗਿਆਣਾ ਤੀਰਥ ਵਿਖੇ ਨਤਮਸਤਕ ਹੋਏ ਤੇ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ, ਸੁਖਜਿੰਦਰ ਸਿੰਘ ਰੰਧਾਵਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ। ਸ਼੍ਰੀ ਦੁਰਗਿਆਣਾ ਮੰਦਰ ਕਮੇਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਵਾਗਤ ਕੀਤਾ ਗਿਆ ਤੇ ਚਰਨਜੀਤ ਸਿੰਘ ਚੰਨੀ ਨੇ ਸ਼੍ਰੀ ਲਕਸ਼ਮੀ ਨਾਰਾਇਣ ਮੰਦਰ ‘ਚ ਮੱਥਾ ਟੇਕਿਆ ਤੇ ਮੰਦਰ ਦੇ ਮੁੱਖ ਪੁਜਾਰੀ ਨੇ ਉਨ੍ਹਾਂ ਨੂੰ ਸ਼੍ਰੀ ਠਾਕੁਰ ਜੀ ਦਾ ਸਿਰੋਪਾਓ ਤੇ ਪ੍ਰਸ਼ਾਦ ਭੇਂਟ ਕੀਤਾ। ਸ਼੍ਰੀ ਦੁਰਗਿਆਣਾ ਮੰਦਰ ਕਮੇਟੀ ਦੇ ਪ੍ਰਧਾਨ ਰਮੇਸ਼ ਚੰਦਰ ਸ਼ਰਮਾ ਤੇ ਜਨਰਲ ਸਕੱਤਰ ਅਰੁਣ ਖੰਨਾ ਨੇ ਮੰਦਰ ਕਮੇਟੀ ਦਫਤਰ ਵਿਚ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸ਼੍ਰੀ ਦੁਰਗਿਆਣਾ ਮੰਦਰ ਦੀ ਸੁੰਦਰ ਤਸਵੀਰ ਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸੇ ਦੌਰਾਨ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼੍ਰੀ ਰਾਮ ਤੀਰਥ ਵੀ ਨਤਮਸਤਕ ਹੋਏ ਤੇ ਭਗਵਾਨ ਵਾਲਮੀਕਿ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਤੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ
previous post