ਅੰਮ੍ਰਿਤਸਰ – ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਾਬਾ ਗਾਜੀਦਾਸ ਕਲੱਬ ਮਾਜਰਾ ਰੋਡ, ਜ਼ਿਲ੍ਹਾ ਰੋਪੜ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਪਿਛਲੇ ਦਿਨੀਂ ਗੁਰਦੁਆਰਾ ਸਾਹਿਬ ਵਿਖੇ ਢੋਲੀ ਨਾਲ ਨਚਾਰ ਔਰਤਾਂ ਨੂੰ ਨਚਾ ਕੇ ਘੋਰ ਉਲੰਘਣਾ ਕੀਤੀ ਹੈ, ਜਿਸ ਨਾਲ ਦੇਸ਼-ਵਿਦੇਸ਼ ਦੀਆਂ ਸੰਗਤਾਂ ਅੰਦਰ ਭਾਰੀ ਰੋਹ ਹੈ।
ਸਿੰਘ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਤੁਰੰਤ ਹੀ ਸਪੈਸ਼ਲ ਟੀਮ ਭੇਜ ਕੇ ਇਸ ਮਸਲੇ ਦੀ ਪੜਤਾਲ ਕਰਵਾ ਕੇ ਤਿੰਨ ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਜਾਵੇ। ਰਿਪੋਰਟ ਆਉਣ ’ਤੇ ਦੋਸ਼ੀ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।