India

ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ‘ਆਪ’ ਨੂੰ ਵੀ ਮੁਲਜ਼ਮ ਵੱਜੋਂ ਨਾਮਜ਼ਦ ਕੀਤਾ ਜਾਵੇਗਾ: ਈਡੀ

ਨਵੀਂ ਦਿੱਲੀ – ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਦਿੱਲੀ ਹਾਈ ਕੋਰਟ ਨੂੰ ਕਿਹਾ ਕਿ ਉਹ ਦਿੱਲੀ ਆਬਕਾਰੀ ਨੀਤੀ ਘਪਲੇ ’ਚ ਮਨੀ ਲਾਂਡਰਿੰਗ ਸਬੰਧੀ ਆਮ ਆਦਮੀ ਪਾਰਟੀ (ਆਪ) ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰੇਗਾ। ਮਨੀ ਲਾਂਡਰਿੰਗ ਮਾਮਲੇ ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਈਡੀ ਨੇ ਇਹ ਬਿਆਨ ਦਿੱਤਾ। ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਬਹਿਸ ਸੁਣ ਰਹੀ ਜਸਟਿਸ ਸਵਰਨ ਕਾਂਤਾ ਸ਼ਰਮਾ ਦੇ ਸਾਹਮਣੇ ਈਡੀ ਦੇ ਵਕੀਲ ਨੇ ਦਲੀਲ ਦਿੱਤੀ, ‘ਮਾਮਲੇ ਵਿੱਚ ਦਾਇਰ ਕੀਤੀ ਜਾਣ ਵਾਲੀ ਅਗਲੀ ਇਸਤਗਾਸਾ ਸ਼ਿਕਾਇਤ (ਚਾਰਜਸ਼ੀਟ) ਵਿੱਚ ‘ਆਪ’ ਨੂੰ ਸਹਿ-ਮੁਲਜ਼ਮ ਬਣਾਇਆ ਜਾਵੇਗਾ।’ ਜਾਂਚ ਏਜੰਸੀ ਦੇ ਵਕੀਲ ਨੇ ਅੱਗੇ ਕਿਹਾ ਕਿ ਮੁਲਜ਼ਮਾਂ ਵੱਲੋਂ ਮਾਮਲੇ ਵਿੱਚ ਦੋਸ਼ ਤੈਅ ਕਰਨ ਦੀ ਪ੍ਰਕਿਰਿਆ ਵਿੱਚ ਦੇਰੀ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਕੋਰਟ ਨੇ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
ਜਾਂਚ ਏਜੰਸੀ ਦੇ ਵਕੀਲ ਨੇ ਕਿਹਾ ਕਿ ਦੋਸ਼ੀ ਵਿਅਕਤੀਆਂ ਵੱਲੋਂ ਕੇਸ ਵਿਚ ਦੋਸ਼ ਤੈਅ ਕਰਨ ਦੀ ਪ੍ਰਕਿਰਿਆ ਵਿਚ ਦੇਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਿਸੋਦੀਆ ਦੇ ਵਕੀਲ ਨੇ ਆਪਣੇ ਮੁਵੱਕਿਲ ਲਈ ਜ਼ਮਾਨਤ ਦੀ ਬੇਨਤੀ ਕਰਦੇ ਹੋਏ ਕਿਹਾ ਕਿ ਈਡੀ ਅਤੇ ਸੀ. ਬੀ. ਆਈ.ਅਜੇ ਵੀ ਮਨੀ ਲਾਂਡਰਿੰਗ ਅਤੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਲੋਕਾਂ ਨੂੰ ਗਿ੍ਰਫਤਾਰ ਕਰ ਰਹੇ ਹਨ

Related posts

AI ਬਹੁ-ਭਾਸ਼ਾਈ ਅਤੇ ਆਵਾਜ਼-ਯੋਗ ਹੋਣਾ ਚਾਹੀਦਾ ਹੈ – ਅਮਿਤਾਭ ਨਾਗ

admin

45 ਸਾਲ ਪੁਰਾਣੀ ਪਾਰਟੀ ਭਾਜਪਾ ਨੂੰ ਮਿਲਿਆ 45 ਸਾਲ ਦਾ ਪ੍ਰਧਾਨ

admin

ਇਸ ਸਾਲ ਚਾਂਦੀ ਦੀ ਰਫ਼ਤਾਰ ਸੋਨੇ ਨਾਲੋਂ ਲਗਭਗ ਛੇ ਗੁਣਾ ਜਿਆਦਾ ਹੋ ਗਈ

admin