India

ਦਿੱਲੀ-ਐਨਸੀਆਰ ’ਚ ਸੰਘਣੀ ਧੁੰਦ ਦਾ ਕਹਿਰ, 22 ਰੇਲਾਂ ਤੇ 134 ਫਲਾਈਟਾਂ ਲੇਟ

ਨਵੀਂ ਦਿੱਲੀ – ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਮੈਦਾਨੀ ਇਲਾਕਿਆਂ ’ਚ ਠੰਡ ਵਧ ਗਈ ਹੈ। ਵੀਰਵਾਰ ਸਵੇਰੇ ਦਿੱਲੀ-ਐਨਸੀਆਰ ’ਚ ਧੁੰਦ ਛਾਈ ਹੈ ਪਰ ਕੱਲ੍ਹ ਜਿੰਨੀ ਧੁੰਦ ਨਹੀਂ ਹੈ। ਵਧਦੀ ਠੰਡ ਅਤੇ ਧੁੰਦ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕੀ ਆਵਾਜਾਈ ਦੇ ਨਾਲ-ਨਾਲ ਰੇਲ ਅਤੇ ਹਵਾਈ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਹਨ। ਸੰਘਣੀ ਧੁੰਦ ਕਾਰਨ ਕਈ ਟਰੇਨਾਂ ਅਤੇ ਫਲਾਈਟਾਂ ਦੇਰੀ ਨਾਲ ਚੱਲ ਰਹੀਆਂ ਹਨ। ਦਿੱਲੀ ਏਅਰਪੋਰਟ ਫਲਾਈਟ ਇਨਫੋਰਮੇਸ਼ਨ ਡਿਸਪਲੇਅ ਸਿਸਟਮ (694 ਐਸ) ਮੁਤਾਬਕ ਦਿੱਲੀ ਹਵਾਈ ਅੱਡੇ ’ਤੇ ਲਗਭਗ 134 ਆਉਣ ਅਤੇ ਜਾਣ ਵਾਲੀਆਂ ਉਡਾਣਾਂ (ਘਰੇਲੂ ਅਤੇ ਅੰਤਰਰਾਸ਼ਟਰੀ) ਪ੍ਰਭਾਵਿਤ ਹੋ ਰਹੀਆਂ ਹਨ।
ਇਸ ਤੋਂ ਪਹਿਲਾਂ ਖਰਾਬ ਮੌਸਮ ਕਾਰਨ ਦਿੱਲੀ ਹਵਾਈ ਅੱਡੇ ਤੋਂ 9 ਉਡਾਣਾਂ ਦਾ ਮਾਰਗ ਡਾਇਵਰਟ ਕੀਤਾ ਗਿਆ ਸੀ। ਓਧਰ ਭਾਰਤੀ ਰੇਲਵੇ ਮੁਤਾਬਕ ਦਿੱਲੀ ਖੇਤਰ ’ਚ 22 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਧੁੰਦ ਕਾਰਨ ਦਿੱਲੀ-ਐਨਸੀਆਰ ਸਮੇਤ ਉੱਤਰ ਭਾਰਤ ਵਿਚ ਠੰਡ ਦਾ ਵੀ ਅਸਰ ਵੱਧ ਗਿਆ ਹੈ। ਪਹਾੜਾਂ ’ਤੇ ਹੋਈ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ’ਚ ਠੰਡ ਵਧੀ ਹੈ। ਦਿੱਲੀ-ਐਨਸੀਆਰ ਤੋਂ ਇਲਾਵਾ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿਚ ਵੀ ਸੰਘਣੀ ਧੁੰਦ ਹੈ। ਮੌਸਮ ਵਿਭਾਗ ਨੇ ਪੂਰਵ ਅਨੁਮਾਨ ਜਤਾਇਆ ਹੈ ਕਿ ਵੀਰਵਾਰ ਅਤੇ ਸ਼ੁੱਕਰਵਾਰ ਦੀ ਰਾਤ ਅਤੇ ਸਵੇਰੇ ਦਿੱਲੀ ’ਚ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ। ਦਿੱਲੀ-ਐਨਸੀਆਰ ’ਚ ਕਈ ਇਲਾਕਿਆਂ ਵਿਚ ਧੁੰਦ ਦੇ ਨਾਲ-ਨਾਲ ਠੰਡ ਵੱਧ ਗਈ ਹੈ। ਇਸ ਦਰਮਿਆਨ ਮੌਸਮ ਵਿਭਾਗ ਨੇ ਪੂਰਵ ਅਨੁਮਾਨ ਜਤਾਇਆ ਹੈ ਕਿ ਨਵੇਂ ਸਾਲ ਤੋਂ ਪਹਿਲਾਂ ਦਿੱਲੀ ’ਚ ਮੀਂਹ ਪੈ ਸਕਦਾ ਹੈ। ਠੰਡ ਦੇ ਅਸਰ ਨੂੰ ਵੇਖਦੇ ਹੋਏ ਦਿੱਲੀ ਨਾਲ ਲੱਗਦੇ ਗਾਜ਼ੀਆਬਾਦ ਵਿਚ ਜਮਾਤ ਪਹਿਲੀ ਤੋਂ 8ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਸੰਚਾਲਿਤ ਕਰਨ ਦਾ ਨਿਰਦੇਸ਼ ਜਾਰੀ ਕੀਤੇ ਗਏ ਹਨ।

Related posts

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

admin

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin