India

ਦਿੱਲੀ ’ਚ ਬੰਗਲਾਦੇਸ਼ ਹਾਈ ਕਮਿਸ਼ਨ ਦੀ ਵਧਾਈ ਸੁਰੱਖਿਆ

ਨਵੀਂ ਦਿੱਲੀ – ਦਿੱਲੀ ਪੁਲਸ ਨੇ ਸ਼ੇਖ ਹਸੀਨਾ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਅਤੇ ਗੁਆਂਢੀ ਦੇਸ਼ ਵਿਚ ਜਲਦ ਅੰਤਰਿਮ ਸਰਕਾਰ ਦੇ ਕਾਰਜਭਾਰ ਨੂੰ ਸੰਭਾਲਣ ਦੇ ਮੱਦੇਨਜ਼ਰ ਇਥੇ ਚਾਣਕਿਆਪੁਰੀ ਸਥਿਤ ਬੰਗਲਾਦੇਸ਼ ਹਾਈ ਕਮਿਸ਼ਨ ਦੀ ਸੁਰੱਖਿਆ ਵਧਾ ਦਿੱਤੀ ਹੈ। ਇਸ ਦੀ ਜਾਣਕਾਰੀ ਇਕ ਅਧਿਕਾਰੀ ਨੇ ਸੋਮਵਾਰ ਨੂੰ ਦਿੱਤੀ ਹੈ। ਅਧਿਕਾਰੀ ਨੇ ਦੱਸਿਆ ਕਿ ਜੇਕਰ ਹਸੀਨਾ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਉਤਰਦੀ ਹੈ ਤਾਂ ਉਸ ਨੂੰ ਧਿਆਨ ਵਿਚ ਰੱਖਦੇ ਹੋਏ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਅੱਜ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਹੁਣ ਅੰਤਰਿਮ ਸਰਕਾਰ ਚਾਰਜ ਸੰਭਾਲੇਗੀ। ਦੂਜੇ ਪਾਸੇ ਬੰਗਲਾਦੇ ਦੇ ਫ਼ੌਜ ਮੁੱਖੀ ਜਨਰਲ ਵਕਾਰ-ਉਜ਼-ਜ਼ਮਾਨ ਨੇ ਸੋਮਵਾਰ ਨੂੰ ਇਹ ਐਲਾਨ ਕੀਤਾ। ਅਜਿਹੀਆਂ ਅਪੁਸ਼ਟ ਖ਼ਬਰਾਂ ਹਨ ਕਿ ਉਹ (ਹਸੀਨਾ) ਭਾਰਤ ਦੇ ਕਿਸੇ ਸ਼ਹਿਰ ਲਈ ਰਵਾਨਾ ਹੋ ਗਈ ਹੈ। ਦਿੱਲੀ ਪੁਲਸ ਦੇ ਇੱਕ ਅਧਿਕਾਰੀ ਨੇ ਕਿਹਾ, “ਹਾਈ ਕਮਿਸ਼ਨ ਦੇ ਬਾਹਰ ਹੋਰ ਬੈਰੀਕੇਡ ਲਗਾਏ ਗਏ ਹਨ ਅਤੇ ਉੱਥੇ ਤਾਇਨਾਤ ਪੁਲਸ ਕਰਮਚਾਰੀਆਂ ਦੀ ਗਿਣਤੀ ਵਧਾ ਦਿੱਤੀ ਗਈ ਹੈ।”

Related posts

ਐਲ.ਜੀ. ਵੱਲੋਂ ‘ਸਿੱਖ ਫ਼ਾਰ ਜਸਟਿਸ’ ਤੋਂ ਫੰਡਿੰਗ ਮਾਮਲੇ ਦੀ ਐਨ.ਆਈ.ਏ. ਜਾਂਚ ਦੀ ਸਿਫ਼ਾਰਿਸ਼

Bunty

MSP ਦੀ ਪਹਿਲੀ ਬੈਠਕ ‘ਚ ਸ਼ਾਮਲ ਨਹੀਂ ਹੋਇਆ ਸੰਯੁਕਤ ਕਿਸਾਨ ਮੋਰਚਾ

Bunty

‘ਫੈਕਟ’ ਤੇ ‘ਫੇਕ’ ਦੇ ਵਿਚਕਾਰ ਲਛਮਣ ਰੇਖਾ ਖਿੱਚਣ ਦੀ ਜ਼ਰੂਰਤ : ਅਨੁਰਾਗ ਠਾਕੁਰ

Bunty