News Breaking News India Latest News

ਦਿੱਲੀ ‘ਚ ਮਿਲਿਆ ਨੈਸ਼ਨਲ ਕਾਨਫਰੰਸ ਦੇ ਆਗੂ ਤ੍ਰਿਲੋਚਨ ਸਿੰਘ ਵਜ਼ੀਰ ਦੀ ਲਾਸ਼

ਨਵੀਂ ਦਿੱਲੀ – ਨੈਸ਼ਨਲ ਕਾਨਫਰੰਸ ਦੇ ਆਗੂ ਅਤੇ ਸਾਬਕਾ ਐਮਐਲਸੀ ਟੀਐਸ ਵਜ਼ੀਰ ਦੀ ਲਾਸ਼ ਬਾਹਰੀ ਦਿੱਲੀ ਦੇ ਮੋਤੀ ਨਗਰ ਥਾਣਾ ਖੇਤਰ ਦੇ ਬਸਾਈ ਦਾਰਾਪੁਰ ਇਲਾਕੇ ਵਿੱਚੋਂ ਮਿਲੀ ਹੈ। ਵੀਰਵਾਰ ਸਵੇਰੇ ਕਰੀਬ 8.30 ਵਜੇ, ਸਥਾਨਕ ਲੋਕਾਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਫਲੈਟ ਨੰਬਰ WZ 523 ਤੋਂ ਬਦਬੂ ਆ ਰਹੀ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਵੇਖਿਆ ਕਿ ਇੱਕ ਵਿਅਕਤੀ ਦੀ ਲਾਸ਼ ਗਲ਼ੀ ਦੀ ਸੜੀ ਹਾਲਤ ਵਿੱਚ ਪਈ ਸੀ। ਇਸ ਤੋਂ ਬਾਅਦ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਲਾਸ਼ ਦੀ ਪਛਾਣ ਕੀਤੀ। ਟੀਐਸ ਵਜ਼ੀਰ ਦੀ ਮੌਤ ਦੇ ਕਾਰਨਾਂ ਬਾਰੇ ਪੁਲਿਸ ਨੇ ਅਜੇ ਕੁਝ ਨਹੀਂ ਦੱਸਿਆ ਹੈ। ਦੂਜੇ ਪਾਸੇ ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ ਨੇ ਟਵੀਟ ਕਰਕੇ ਆਪਣੀ ਸੰਵੇਦਨਾ ਪ੍ਰਗਟ ਕੀਤੀ ਹੈ।

ਉਮਰ ਅਬਦੁੱਲਾ ਨੇ ਕਿਹਾ ਹੈ ਕਿ ਉਹ ਟੀ.ਐੱਸ ਵਜ਼ੀਰ ਦੇ ਦੇਹਾਂਤ ਦੀ ਖ਼ਬਰ ਤੋਂ ਡਾਢੇ ਦੁਖੀ ਹਨ। ‘ਹਾਲੇ ਕੁਝ ਦਿਨ ਪਹਿਲਾਂ ਹੀ ਅਸੀਂ ਇਕੱਠੇ ਬੈਠੇ ਹੋਏ ਸਾਂ ਤੇ ਤਦ ਇਹ ਸੋਚਿਆ ਵੀ ਨਹੀਂ ਸੀ ਕਿ ਉਹ ਸਾਡੀ ਆਖ਼ਰੀ ਮੁਲਾਕਾਤ ਹੋਵੇਗੀ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ਣ।’ਇਸ ਬਾਰੇ ਜਾਣਨ ਤੋਂ ਬਾਅਦ, ਪੂਰਾ ਪਰਿਵਾਰ ਹੈਰਾਨ ਹੈ। ਦੂਜੇ ਪਾਸੇ ਪਰਿਵਾਰ ਜੰਮੂ -ਕਸ਼ਮੀਰ ਤੋਂ ਦਿੱਲੀ ਲਈ ਰਵਾਨਾ ਹੋ ਗਿਆ ਹੈ।ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਨਾਲ ਹੀ ਇਸ ਮਾਮਲੇ ਵਿੱਚ ਸਥਾਨਕ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵਜ਼ੀਰ ਕਦੋਂ ਅਤੇ ਕਿਉਂ ਦਿੱਲੀ ਆਇਆ ਸੀ, ਇਸ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਜੰਮੂ ਪੁਲਿਸ ਨੂੰ ਵੀ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ।

Related posts

‘ਉਡੇ ਦੇਸ਼ ਕਾ ਆਮ ਨਾਗਰਿਕ’ ਯੋਜਨਾ ਤਹਿਤ 15.6 ਮਿਲੀਅਨ ਯਾਤਰੀਆਂ ਨੇ ਲਏ ਹਵਾਈ ਝੂਟੇ

admin

ਏਸ਼ੀਅਨ ਯੂਥ ਗੇਮਜ਼: ਭਾਰਤ ਨੇ ਕਬੱਡੀ ਵਿੱਚ ਪਾਕਿਸਤਾਨ ਨੂੰ 81-26 ਨਾਲ ਹਰਾਇਆ

admin

ਭਾਰਤ ਜੰਗਲਾਤ ਖੇਤਰ ਵਿੱਚ ਦੁਨੀਆ ਵਿੱਚ 9ਵੇਂ ਸਥਾਨ ‘ਤੇ ਪੁੱਜਾ

admin