ਦਿੱਲੀ – ਕੋਰੋਨਾ ਦੇ ਵੱਧਦੇ ਮਾਮਲਿਆਂ ਨੇ ਦੇਸ਼ ਭਰ ਦੀ ਚਿੰਤਾ ਵਧਾ ਰੱਖੀ ਹੈ, ਪਰ ਖ਼ਾਸ ਤੌਰ ’ਤੇ ਦਿੱਲੀ ’ਚ ਹਾਲਾਤ ਬੇਹੱਦ ਖ਼ਰਾਬ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਇਥੇ ਲਗਾਤਾਰ 20 ਤੋਂ 22 ਹਜ਼ਾਰ ਤਕ ਨਵੇਂ ਮਾਮਲੇ ਰੋਜ਼ਾਨਾ ਆ ਰਹੇ ਹਨ ਅਤੇ ਪਾਜ਼ੇਟਿਵਿਟੀ ਰੇਟ ਵੀ 24-25 ਫ਼ੀਸਦੀ ਤਕ ਪਹੁੰਚ ਗਈ ਹੈ। ਪਰ ਦਿੱਲੀ ਸਰਕਾਰ ਕੰਪਲੀਟ ਲਾਕਡਾਊਨ ਨਹੀਂ ਲਗਾਉਣ ਜਾ ਰਹੀ ਹੈ। ਵੈਸੇ ਡੀਡੀਐੱਮਏ ਨੇ ਦਿੱਲੀ ’ਚ ਸਾਰੇ ਨਿੱਜੀ ਦਫ਼ਤਰਾਂ ਨੂੰ ਅਗਲੇ ਆਦੇਸ਼ ਤਕ ਬੰਦ ਕਰਨ ਦਾ ਸੁਝਾਅ ਦਿੱਤਾ ਹੈ। ਇਸਤੋਂ ਇਲਾਵਾ ਬਾਰ ਅਤੇ ਰੈਸਟੋਰੈਂਟ ਨੂੰ ਵੀ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।ਦੂਜੇ ਪਾਸੇ, ਭਾਰਤ ‘ਚ ਕੋਰੋਨਾ ਦਾ ਓਮੀਕ੍ਰੋਨ ਵੇਰੀਐਂਟ ਵੀ ਤੇਜ਼ੀ ਨਾਲ ਫੈਲ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ, ਦੇਸ਼ ਵਿੱਚ ਓਮੀਕ੍ਰੋਨ ਸੰਕਰਮਣ ਦੇ 400 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ, ਦੇਸ਼ ਵਿੱਚ ਨਵੇਂ ਵੇਰੀਐਂਟ ਓਮੀਕ੍ਰੋਨ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 4 ਹਜ਼ਾਰ ਨੂੰ ਪਾਰ ਕਰ ਗਈ ਹੈ। ਮੰਗਲਵਾਰ ਤਕ ਦੇਸ਼ ਵਿੱਚ ਓਮੀਕ੍ਰੋਨ ਦੇ 4,461 ਮਾਮਲੇ ਸਾਹਮਣੇ ਆਏ ਹਨ। ਜਿਸ ਵਿੱਚ ਸਭ ਤੋਂ ਵੱਧ ਮਾਮਲੇ ਮਹਾਰਾਸ਼ਟਰ ਵਿੱਚ ਸਾਹਮਣੇ ਆਏ ਹਨ। ਕੋਰੋਨਾ ਦਾ ਓਮੀਕ੍ਰੋਨ ਵੇਰੀਐਂਟ ਹੁਣ ਦੇਸ਼ ਦੇ 28 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਫੈਲ ਚੁੱਕਾ ਹੈ। ਡੀਡੀਐਮਏ ਨੇ ਦਿੱਲੀ ਵਿੱਚ ਡੀਡੀਐਮਏ (ਦਿੱਲੀ ਡਿਜ਼ਾਸਟਰ ਮੈਨੇਜਮੈਂਟ) ਦੀ ਅਹਿਮ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਇੱਕ ਰਸਮੀ ਹੁਕਮ ਜਾਰੀ ਕੀਤਾ ਹੈ।