India

ਦਿੱਲੀ ਤੋਂ ਯੂ.ਪੀ. ਅਤੇ ਬਿਹਾਰ ਤੋਂ ਝਾਰਖੰਡ ਤਕ ਬਦਲੇਗਾ ਮੌਸਮ

ਨਵੀਂ ਦਿੱਲੀ – ਦੇਸ਼ ਦਾ ਸਿਆਸੀ ਤਾਪਮਾਨ ਅਤੇ ਮੌਸਮ ਦੋਵੇਂ ਹੀ ਬਦਲ ਗਏ ਹਨ। ਭਾਰਤੀ ਮੌਸਮ ਵਿਭਾਗ (ਆਈ.ਐਮ. ਡੀ.) ਨੇ ਹੁਣ ਮੌਸਮ ਦੇ ਪੈਟਰਨ ਵਿੱਚ ਬਦਲਾਅ ਦੀ ਸੰਭਾਵਨਾ ਜਤਾਈ ਹੈ। ਦੇਸ਼ ਦੇ ਇੱਕ ਹਿੱਸੇ ਵਿੱਚ ਭਾਰੀ ਮੀਂਹ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ, ਉਥੇ ਹੀ ਦੂਜਾ ਹਿੱਸਾ ਕੜਾਕੇ ਦੀ ਗਰਮੀ ਦੀ ਲਪੇਟ ਵਿੱਚ ਹੈ। ਮੌਸਮ ਵਿਗਿਆਨੀਆਂ ਨੇ ਵੀ ਦੱਖਣ-ਪੱਛਮੀ ਮਾਨਸੂਨ ਨੂੰ ਲੈ ਕੇ ਭਵਿੱਖਬਾਣੀਆਂ ਕੀਤੀਆਂ ਹਨ। ਮੌਸਮ ਵਿਭਾਗ ਮੁਤਾਬਕ ਦਿੱਲੀ ਐਨ.ਸੀ.ਆਰ., ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਉੜੀਸਾ ਵਰਗੇ ਰਾਜਾਂ ਦੇ ਜ਼ਿਆਦਾਤਰ ਹਿੱਸੇ ਅੱਤ ਦੀ ਗਰਮੀ ਦੀ ਲਪੇਟ ਵਿੱਚ ਰਹਿਣਗੇ। ਇਸ ਦੇ ਨਾਲ ਹੀ ਉੱਤਰਾਖੰਡ ਅਤੇ ਰਾਜਸਥਾਨ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਦੇਸ਼ ਦੇ ਦੱਖਣੀ ਹਿੱਸੇ ਵਿੱਚ ਦੱਖਣ-ਪੱਛਮੀ ਮਾਨਸੂਨ ਸਰਗਰਮ ਹੋ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦੇ ਹੋਰ ਖੇਤਰਾਂ ਵਿੱਚ ਸਰਗਰਮ ਹੋਣ ਦੀ ਸੰਭਾਵਨਾ ਹੈ।
ਕੁਝ ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਆਈ.ਐਮ. ਡੀ. ਦੁਆਰਾ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਮੌਸਮ ਵਿਗਿਆਨੀਆਂ ਨੇ ਕਿਹਾ ਕਿ ਪੂਰਬੀ ਭਾਰਤ ਅਤੇ ਉੱਤਰ ਪ੍ਰਦੇਸ਼ ਵਿੱਚ ਗਰਮੀ ਦੀ ਲਹਿਰ ਜਾਰੀ ਰਹੇਗੀ। ਓਡੀਸ਼ਾ, ਪੱਛਮੀ ਬੰਗਾਲ, ਝਾਰਖੰਡ ਅਤੇ ਬਿਹਾਰ ਦੇ ਜ਼ਿਆਦਾਤਰ ਖੇਤਰਾਂ ਵਿੱਚ ਗਰਮੀ ਦੀ ਲਹਿਰ ਦਾ ਪ੍ਰਕੋਪ ਹੋਵੇਗਾ। 8 ਤੋਂ 10 ਜੂਨ, 2024 ਤਕ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਪੂਰਬੀ ਮੱਧ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਉੜੀਸਾ ਦੇ ਵੱਖ-ਵੱਖ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਚੱਲੇਗੀ। ਮੌਸਮ ਵਿਭਾਗ ਦੇ ਅਲਰਟ ਦੇ ਮੱਦੇਨਜ਼ਰ ਸਿਹਤ ਵਿਭਾਗ ਅਤੇ ਸਥਾਨਕ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਲੋੜ ਪੈਣ ’ਤੇ ਹੀ ਘਰਾਂ ਤੋਂ ਬਾਹਰ ਨਿਕਲਣ ਅਤੇ ਲਗਾਤਾਰ ਪਾਣੀ ਪੀਂਦੇ ਰਹਿਣ।

Related posts

ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਦਾ ਪਹਿਲਾ ਬੈਚ ਭਾਰਤ ਪੁੱਜਾ !

admin

ਦਿੱਲੀ ਵਿਧਾਨ-ਸਭਾ ਚੋਣਾਂ: ਚੋਣ ਸਰਵੇਖਣਾਂ ਵਲੋਂ ਵੱਖੋ-ਵੱਖਰੇ ਦਾਅਵੇ !

admin

ਪ੍ਰਧਾਨ ਮੰਤਰੀ ਮੋਦੀ ਵਲੋਂ ਤ੍ਰਿਵੇਣੀ ਸੰਗਮ ਵਿਖੇ ਪੂਜਾ ਅਤੇ ਡੁੱਬਕੀਆਂ !

admin