ਨਵੀਂ ਦਿੱਲੀ – ਦਿੱਲੀ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਸਰਕਾਰ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਪਾਰਟੀ ਅਤੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਮੌਕੇ ਕੈਲਾਸ਼ ਗਹਿਲੋਤ ਦਾ ਬਿਆਨ ਵੀ ਸਾਹਮਣੇ ਆਇਆ ਹੈ, ਜਿਸ ’ਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਆਲੋਚਨਾ ਕੀਤੀ ਹੈ।
ਕੈਲਾਸ਼ ਨੇ ਕਿਹਾ ਕਿ ਕੇਂਦਰ ਨਾਲ ਲੜਨਾ ਸਮੇਂ ਦੀ ਬਰਬਾਦੀ ਹੈ। ਆਮ ਆਦਮੀ ਪਾਰਟੀ ਸਿਰਫ ਸਿਆਸੀ ਏਜੰਡੇ ਲਈ ਲੜ ਰਹੀ ਹੈ। ਕੇਜਰੀਵਾਲ ਨੇ ਆਪਣੇ ਲਈ ਆਲੀਸ਼ਾਨ ਘਰ ਬਣਾਇਆ। ਆਮ ਆਦਮੀ ਪਾਰਟੀ ਆਮ ਆਦਮੀ ਦੇ ਮੁੱਦੇ ਨਹੀਂ ਉਠਾ ਰਹੀ। ਅਸੀਂ ਵਾਅਦਾ ਕੀਤਾ ਸੀ ਪਰ ਯਮੁਨਾ ਨੂੰ ਸਾਫ਼ ਨਹੀਂ ਕਰ ਸਕੇ। ਯਮੁਨਾ ਅੱਜ ਸਭ ਤੋਂ ਵੱਧ ਪ੍ਰਦੂਸ਼ਿਤ ਹੈ। ਉਹ ਦਿੱਲੀ ਦੀਆਂ ਮੁੱਢਲੀਆਂ ਲੋੜਾਂ ਵੀ ਪੂਰੀਆਂ ਕਰਨ ਦੇ ਸਮਰੱਥ ਨਹੀਂ ਹਨ।