ਦਿੱਲੀ – ਦਿੱਲੀ ਦੇ ਅਲੀਪੁਰ ਇਲਾਕੇ ‘ਚ ਇਕ ਗੋਦਾਮ ਦੀ ਕੰਧ ਡਿੱਗਣ ਨਾਲ ਕਈ ਲੋਕ ਦੱਬ ਗਏ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਲੋਕ ਜ਼ਖਮੀ ਹੋ ਗਏ। ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ, ਕਿਉਂਕਿ ਮਲਬੇ ਹੇਠਾਂ ਕੁਝ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਮੌਕੇ ‘ਤੇ ਬਚਾਅ ਕਾਰਜ ਜਾਰੀ ਹੈ। NDRF ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ। ਕ੍ਰੇਨ ਅਤੇ ਬੁਲਡੋਜ਼ਰ ਦੀ ਮਦਦ ਨਾਲ ਬਚਾਅ ਕਾਰਜ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗੋਦਾਮ ਨਰੇਲਾ ਦੇ ਵਿਧਾਇਕ ਸ਼ਰਦ ਚੌਹਾਨ ਦਾ ਹੈ। ਹਾਦਸੇ ਦੇ ਮੱਦੇਨਜ਼ਰ ਮੰਨਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਦਿੱਲੀ ਫਾਇਰ ਡਿਪਾਰਟਮੈਂਟ ਦੇ ਅਨੁਸਾਰ, ਅਲੀਪੁਰ ਵਿੱਚ ਇੱਕ ਨਿਰਮਾਣ ਅਧੀਨ ਗੋਦਾਮ ਦੀ ਕੰਧ ਡਿੱਗਣ ਤੋਂ ਬਾਅਦ ਕਈ ਲੋਕਾਂ ਦੇ ਫਸੇ ਹੋਣ ਦੇ ਡਰ ਤੋਂ ਪੁਲਿਸ ਅਤੇ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਲੀਪੁਰ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ, “ਅਲੀਪੁਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗਾ ਹੋਇਆ ਹੈ। ਮੈਂ ਨਿੱਜੀ ਤੌਰ ‘ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਿਹਾ ਹਾਂ। ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ।”