India

ਦਿੱਲੀ ਪੁਲਿਸ ਦਾ ਵੱਡਾ ਦਾਅਵਾ – ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਹੈ ਲਾਰੈਂਸ ਬਿਸ਼ਨੋਈ

ਨਵੀਂ ਦਿੱਲੀ – ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਵਿੱਚ ਦਿੱਲੀ ਪੁਲਿਸ ਨੂੰ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਸ਼ੂਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਪੁਣੇ ਤੋਂ ਕੀਤੀ ਗਈ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮਹਾਰਾਸ਼ਟਰ ਪੁਲਿਸ ਦੀ ਮਦਦ ਨਾਲ ਇਹ ਕਾਰਵਾਈ ਕੀਤੀ ਹੈ।

ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਉਨ੍ਹਾਂ ਦੇ ਪਿੰਡ ਮੂਸੇ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਹੱਤਿਆ ਕਰ ਦਿੱਤੀ ਗਈ ਸੀ। ਉਦੋਂ ਤੋਂ ਹੀ ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ। ਇਸ ਹਾਦਸੇ ਵਿੱਚ ਗਾਇਕ ਮੂਸੇਵਾਲਾ ਦੇ ਦੋ ਸਾਥੀ ਜ਼ਖ਼ਮੀ ਹੋ ਗਏ। ਇਸ ਹੱਤਿਆ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਗੋਲਡੀ ਬਰਾੜ ਨੇ ਲਈ ਹੈ। ਉਸ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਉਹ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਾ ਹੈ।

ਇਸ ਸ਼ੂਟਰ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਪੁਲਿਸ ਨੇ ਪ੍ਰੈੱਸ ਕਾਨਫਰੰਸ ‘ਚ ਵੱਡਾ ਖ਼ੁਲਾਸਾ ਕਰਦਿਆਂ ਕਿਹਾ ਕਿ ਇਹ ਕਤਲ ਪੂਰੀ ਯੋਜਨਾਬੱਧ ਤਰੀਕੇ ਨਾਲ ਹੋਇਆ ਹੈ। ਕਈ ਰਾਜਾਂ ਵਿੱਚ ਪੁਲਿਸ ਇਸ ਕਤਲ ਦੀ ਜਾਂਚ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਇਸ ਕਤਲ ਦੀ ਸਾਰੀ ਵਿਉਂਤਬੰਦੀ ਕਈ ਮਹੀਨਿਆਂ ਤੋਂ ਕੀਤੀ ਜਾ ਰਹੀ ਹੈ। ਸ਼ੂਟਰ ਬਾਰੇ ਖ਼ੁਲਾਸਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਿੱਧੇਸ਼ ਹੀਰਾਮਲ ਉਰਫ ਮਹਾਕਾਲ ਸ਼ੂਟਰ ਦਾ ਕਰੀਬੀ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਕੁਝ ਲੋਕਾਂ ਦੀ ਸੁਰੱਖਿਆ ਘਟਾ ਦਿੱਤੀ ਸੀ। ਇਸ ਤੋਂ ਬਾਅਦ ਹੀ ਇਹ ਕਤਲ ਹੋਇਆ, ਜਿਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆ ਗਈ। ਭਾਜਪਾ ਅਤੇ ਕਾਂਗਰਸ ਨੇ ਜਿੱਥੇ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ, ਉੱਥੇ ਹੀ ਆਮ ਆਦਮੀ ਪਾਰਟੀ ਸਰਕਾਰ ਦੇ ਮੁਖੀ ਭਗਵੰਤ ਮਾਨ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਇਸ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Related posts

ਭਾਰਤ ਦੇ ਮੁਸਲਮਾਨ ਵਕਫ਼ ਬਿੱਲ ਦਾ ਵਿਰੋਧ ਕਿਉਂ ਕਰ ਰਹੇ ਹਨ ?

admin

IML: ਸਚਿਨ ਤੇਂਦੁਲਕਰ ਨੇ ਯੁਵਰਾਜ ਸਿੰਘ ਨਾਲ ਹੋਲੀ ਖੇਡੀ !

admin

ਅਮਰੀਕਾ ਵਿੱਚ ਗੈਰ-ਕਾਨੂੰਨੀ ਰਹਿੰਦੇ ਹੋਰ ਕਿੰਨੇ ਭਾਰਤੀ ਡਿਪੋਰਟ ਕੀਤੇ ਜਾਣਗੇ ?

admin