ਨਵੀਂ ਦਿੱਲੀ – ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਵੱਲੋਂ ਮਨਜ਼ੂਰੀ ਦੇਣ ਤੋਂ ਬਾਅਦ ਦਿੱਲੀ ਮਹਿਲਾ ਕਮਿਸ਼ਨ ਦੇ 223 ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਬਰਖਾਸਤ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ਮਹਿਲਾ ਕਮਿਸ਼ਨ ਨੂੰ ਠੇਕੇ ’ਤੇ ਰੱਖੇ ਕਰਮਚਾਰੀਆਂ ਨੂੰ ਬਰਖਾਸਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਕਮ ਵਿੱਚ ਕਿਹਾ ਗਿਆ ਹੈ ਕਿ ਇਹ ਨਿਯੁਕਤੀਆਂ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਕੀਤੀਆਂ ਗਈਆਂ ਹਨ। ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਤੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਵੱਲੋਂ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ’ਤੇ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਕਮਿਸ਼ਨ ਦੇ ਠੇਕੇ ‘ਤੇ ਰੱਖੇ ਅਮਲੇ ਨੂੰ ਹਟਾਉਣ ਦਾ ਸਖ਼ਤ ਫ਼ੈਸਲਾ ਕੀਤਾ ਹੈ। ਉਨ੍ਹਾਂ ਐਕਸ ਉਪਰ ਲਿਖਿਆ, ‘ਐੱਲਜੀ ਸਾਹਬ ਨੇ ਦਿੱਲੀ ਮਹਿਲਾ ਕਮਿਸ਼ਨ ਦੇ ਸਾਰੇ ਕੰਟਰੈਕਟ ਸਟਾਫ ਨੂੰ ਹਟਾਉਣ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ। ਅੱਜ ਮਹਿਲਾ ਕਮਿਸ਼ਨ ਵਿੱਚ ਕੁੱਲ 90 ਸਟਾਫ਼ ਹੈ, ਜਿਨ੍ਹਾਂ ਵਿੱਤਚੋਂ ਸਿਰਫ਼ 8 ਹੀ ਸਰਕਾਰ ਵੱਲੋਂ ਦਿੱਤੇ ਗਏ ਹਨ, ਬਾਕੀ 3-3 ਮਹੀਨਿਆਂ ਦੇ ਠੇਕੇ ‘ਤੇ ਹਨ। ਜੇ ਸਾਰੇ ਠੇਕਾ ਮੁਲਾਤਜ਼ਮਾਂ ਨੂੰ ਹਟਾਇਆ ਗਿਆ ਤਾਂ ਮਹਿਲਾ ਕਮਿਸ਼ਨ ਨੂੰ ਤਾਲਾ ਲਗਾ ਦਿੱਤਾ ਜਾਵੇਗਾ।
previous post
