India

ਦਿੱਲੀ, ਰਾਜਸਥਾਨ, ਹਰਿਆਣਾ ਸਣੇ ਦੇਸ਼ ਦੇ ਇਨ੍ਹਾਂ ਹਿੱਸਿਆਂ ‘ਚ ਬਾਰਿਸ਼ ਦਾ ਅਲਰਟ

ਨਵੀਂ ਦਿੱਲੀ – ਦੇਸ਼ ਦੀ ਰਾਜਧਾਨੀ ਦਿੱਲੀ ਸਣੇ ਕਈ ਸੂਬਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਬਾਰਿਸ਼ ਕਾਰਨ ਦਿੱਲੀ-ਐੱਨਸੀਆਰ ‘ਚ ਵੀ ਠੰਡ ਵਧ ਸਕਦੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਇਕ ਪੂਰਵ ਅਨੁਮਾਨ ਜਾਰੀ ਕਰਦੇ ਹੋਏ ਕਿਹਾ ਕਿ ਉੜੀਸਾ ਤੇ ਆਂਧਰਾ ਪ੍ਰਦੇਸ਼ ਵਿਚ ਡਿਪਰੈਸ਼ਨ ਕਾਰਨ 30 ਨਵੰਬਰ ਤੋਂ 2 ਦਸੰਬਰ ਤਕ ਭਾਰੀ ਬਾਰਿਸ਼ ਹੋਵੇਗੀ। ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਕੁਝ ਦਿਨਾਂ ‘ਚ ਦਿੱਲੀ, ਰਾਜਸਥਾਨ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ‘ਚ ਬਾਰਿਸ਼ ਹੋ ਸਕਦੀ ਹੈ। ਮੀਂਹ ਦੇ ਨਾਲ ਹੀ ਉੱਤਰਾਖੰਡ ਦੇ ਕਈ ਇਲਾਕਿਆਂ ‘ਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

ਆਈਐਮਡੀ ਦੇ ਵਿਗਿਆਨੀ ਆਰਕੇ ਜੇਨਾਮਾਨੀ ਨੇ ਕਿਹਾ ਕਿ ਪੱਛਮੀ ਗੜਬੜੀ ਕਾਰਨ ਗੁਜਰਾਤ, ਕੋਂਕਣ ਤੇ ਮੱਧ ਮਹਾਰਾਸ਼ਟਰ ਵਿਚ 1 ਦਸੰਬਰ ਤੋਂ 2 ਦਸੰਬਰ ਦੀ ਰਾਤ ਤਕ ਭਾਰੀ ਮੀਂਹ ਪੈ ਸਕਦਾ ਹੈ। ਇਸ ਦੌਰਾਨ ਆਈਐਮਡੀ ਨੇ ਮੰਗਲਵਾਰ ਤਕ ਤਾਮਿਲਨਾਡੂ ਦੇ ਕੁਝ ਹਿੱਸਿਆਂ ਵਿਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਮੰਗਲਵਾਰ ਤੋਂ ਬਾਅਦ ਇਸ ਦੀ ਤੀਬਰਤਾ ਘੱਟ ਜਾਵੇਗੀ। ਮੌਸਮ ਵਿਭਾਗ ਦੇ ਅਨੁਸਾਰ, ਕੰਨਿਆਕੁਮਾਰੀ, ਤਿਰੂਨੇਲਵੇਲੀ, ਥੂਥੂਕੁਡੀ ਤੇ ਰਾਮਨਾਥਪੁਰਮ ਸਮੇਤ ਦੱਖਣੀ ਜ਼ਿਲ੍ਹਿਆਂ ਵਿਚ ਭਾਰੀ ਬਾਰਸ਼ ਹੋਵੇਗੀ। ਇਸ ਦੇ ਨਾਲ ਹੀ ਚੇਨਈ ਤੇ ਹੋਰ ਤੱਟਵਰਤੀ ਜ਼ਿਲ੍ਹਿਆਂ ਵਿਚ ਵੀ ਦਰਮਿਆਨੀ ਬਾਰਿਸ਼ ਹੋਵੇਗੀ।

Related posts

ਅੱਜ ਤੋਂ ਇੰਡੀਅਨ ਰੇਲਵੇ ਵਲੋਂ ਕਿਰਾਏ ਵਿੱਚ ਵਾਧਾ !

admin

ਅੱਜ ਤੋਂ ਆਦਮਪੁਰ-ਮੁੰਬਈ ਵਿਚਕਾਰ ਹਵਾਈ ਸਫ਼ਰ ਦੀ ਸ਼ੁਰੂਆਤ ਹੋਵੇਗੀ !

admin

ਮਹਾਰਾਸ਼ਟਰ ਸਰਕਾਰ ਨੂੰ ‘ਤਿੰਨ-ਭਾਸ਼ਾ’ ਨੀਤੀ ਬਾਰੇ ਜਾਰੀ ਕੀਤੇ ਹੁਕਮ ਵਾਪਸ ਕਿਉਂ ਲੈਣੇ ਪਏ ?

admin