India

ਦਿੱਲੀ ਵਿਧਾਨ ਸਭਾ ਚੋਣਾਂ 5 ਫਰਵਰੀ ਨੂੰ ਤੇ ਨਤੀਜੇ 8 ਫਰਵਰੀ ਨੂੰ ਆਉਣਗੇ

ਦਿੱਲੀ ਵਿਧਾਨ ਸਭਾ ਚੋਣਾਂ 5 ਫਰਵਰੀ ਨੂੰ ਤੇ ਨਤੀਜੇ 8 ਫਰਵਰੀ ਨੂੰ ਆਉਣਗੇ।

ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਦੀਆਂ ਸਾਰੀਆਂ 70 ਵਿਧਾਨ ਸਭਾ ਸੀਟਾਂ ‘ਤੇ 5 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ ਤੇ 8 ਫਰਵਰੀ ਨੂੰ ਨਤੀਜੇ ਆਉਣਗੇ। ਦਿੱਲੀ ਦੀ ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ ਨੂੰ ਖ਼ਤਮ ਹੋ ਰਿਹਾ ਹੈ। ਅਜਿਹੇ ‘ਚ 23 ਫਰਵਰੀ ਤੋਂ ਪਹਿਲਾਂ ਨਵੀਂ ਸਰਕਾਰ ਬਣਾਉਣ ਲਈ ਚੋਣਾਂ ਦੀ ਤਰੀਕ ਤੈਅ ਕੀਤੀ ਗਈ ਹੈ।

ਚੋਣ ਕਮਿਸ਼ਨ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਰੀਕ ਦੇ ਐਲਾਨ ਦੇ ਨਾਲ ਹੀ ਰਾਜਧਾਨੀ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਹੁਣ ਚੋਣਾਂ ਦਾ ਸਮਾਂ ਪੂਰਾ ਹੋਣ ਤੱਕ ਸਰਕਾਰੀ ਮਸ਼ੀਨਰੀ ਚੋਣ ਕਮਿਸ਼ਨ ਦੇ ਕੰਟਰੋਲ ਹੇਠ ਰਹੇਗੀ। ਦਿੱਲੀ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਹੀ ਚੋਣ ਜ਼ਾਬਤਾ ਹਟਾਇਆ ਜਾਵੇਗਾ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਨੇ ਸੋਮਵਾਰ ਨੂੰ ਅੰਤਿਮ ਵੋਟਰ ਸੂਚੀ ਜਾਰੀ ਕਰ ਦਿੱਤੀ ਹੈ। ਨਵੀਂ ਸੂਚੀ ਮੁਤਾਬਕ ਇਸ ਵਾਰ ਦਿੱਲੀ ਦੇ 70 ਵਿਧਾਨ ਸਭਾ ਹਲਕਿਆਂ ਵਿੱਚ 1 ਕਰੋੜ 55 ਲੱਖ 24 ਹਜ਼ਾਰ 858 ਵੋਟਰ ਹਨ।

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਸਿਆਸੀ ਪਾਰਟੀਆਂ ਨੂੰ ਚੋਣਾਂ ਦੌਰਾਨ ਮਰਿਆਦਾ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਜਾਂਚ ਕਰੇਗਾ। ਕੁਮਾਰ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰਨ ਲਈ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਕੁਮਾਰ ਨੇ ਕਿਹਾ, “ਅਸੀਂ ਪੈਸੇ-ਮੁਕਤ ਚੋਣਾਂ ਨੂੰ ਯਕੀਨੀ ਬਣਾਉਣ ਲਈ ਸਾਰਿਆਂ ਦੀ ਜਾਂਚ ਕਰਾਂਗੇ। ਹਾਲ ਹੀ ਦੀਆਂ ਚੋਣਾਂ ਦੌਰਾਨ ਰੌਲਾ ਪਾਇਆ ਗਿਆ ਕਿ ਕੁਝ ਹੈਲੀਕਾਪਟਰਾਂ ਦੀ ਜਾਂਚ ਕੀਤੀ ਗਈ। ਲੋਕ ਪੋਲਿੰਗ ਅਫਸਰਾਂ ਨੂੰ ਧਮਕੀਆਂ ਤੱਕ ਵੀ ਦਿੰਦੇ ਹਨ। ਉਨ੍ਹਾਂ ਕਿਹਾ, ‘‘ਸਟਾਰ ਪ੍ਰਚਾਰਕਾਂ ਅਤੇ ਸਿਆਸੀ ਪ੍ਰਚਾਰ ਕਰਨ ਵਾਲਿਆਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਸ਼ਿਸ਼ਟਾਚਾਰ ਦੀ ਪਾਲਣਾ ਕੀਤੀ ਜਾਵੇ, ਅਸੀਂ ਬਹੁਤ ਸਖ਼ਤ ਹੋਵਾਂਗੇ। ਸਟਾਰ ਪ੍ਰਚਾਰਕਾਂ ਨੂੰ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ ਜਿਸ ਨਾਲ ਆਮ ਵੋਟਰਾਂ ਨੂੰ ਨਿਰਾਸ਼ ਕੀਤਾ ਜਾਵੇ।’’

Related posts

INDIA’S GLOBAL SUPERSTAR BRINGS EPIC NEW TOUR, AURA 2025 TO AUSTRALIA & NEW ZEALAND FIRST EVER INDIAN ARTIST TO HEADLINE AUSTRALIAN STADIUMS

admin

ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਨੇ 2040 ਦੀ ਚੰਦਰਮਾ ‘ਤੇ ਲੈਂਡਿੰਗ ਦਾ ਸੁਨੇਹਾ ਦਿੱਤਾ !

admin

ਭਾਰਤ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਮੱਛੀ ਉਤਪਾਦਕ ਹੈ !

admin