Breaking News India Latest News News

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਭਲਕੇ, ਪ੍ਰਚਾਰ ’ਚ ਹਾਵੀ ਰਹੇ ਕਈ ਮੁੱਦੇ

ਨਵੀਂ ਦਿੱਲੀ – ਐਤਵਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੀਆਂ ਚੋਣਾਂ ਹਨ। ਚੋਣ ਪ੍ਰਚਾਰ ਦੌਰਾਨ ਕਈ ਮੁੱਦੇ ਚੁੱਕੇ ਗਏ। ਸ਼੍ਰੋਮਣੀ ਅਕਾਲੀ ਦਲ (ਬ) ਦੇ ਕਾਰਜਕਾਲ ’ਚ ਪੰਜਾਬ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਵਰੂਪ ਗਾਇਬ ਹੋਣ ਸਮੇਤ ਕਈ ਮਾਮਲੇ ਇਨ੍ਹਾਂ ਚੋਣਾਂ ਵਿਚ ਵੀ ਉਠੇ। ਚੋਣਾਂ ਲੜ ਰਹੀਆਂ ਪਾਰਟੀਆਂ ਇਕ-ਦੂਜੇ ’ਤੇ ਖੂਬ ਜ਼ੁਬਾਨੀ ਹਮਲੇ ਕੀਤੇ। ਪ੍ਰਚਾਰ ਦੌਰਾਨ ਪੰਥਕ ਮੁੱਦਿਆਂ ਤੋਂ ਵੱਧ ਹਾਵੀ ਭ੍ਰਿਸ਼ਟਾਚਾਰ ਤੇ ਹੋਰ ਮੁੱਦੇ ਰਹੇ।
ਬਾਲਾ ਸਾਹਿਬ ਹਸਪਤਾਲ ਦਿੱਲੀ ਦੀ ਸਿੱਖ ਸਿਆਸਤ ਦਾ ਅਹਿਮ ਮੁੱਦਾ ਹੈ। 19 ਸਾਲਾਂ ਬਾਅਦ ਵੀ ਇਸ ਦਾ ਨਿਰਮਾਣ ਕੰਮ ਪੂਰਾ ਨਹੀਂ ਹੋ ਸਕਿਆ ਪਰ ਇਸ ਨੂੰ ਲੈ ਕੇ ਸਿੱਖ ਆਗੂ ਇਕ-ਦੂਜੇ ਨੂੰ ਕਟਹਿਰੇ ’ਚ ਖੜ੍ਹਾ ਕਰਦੇ ਰਹੇ ਹਨ। ਡੀਐੱਸਜੀਐੱਮਸੀ ਦੀਆਂ ਪਿਛਲੀਆਂ ਦੋ ਚੋਣਾਂ ਵਿਚ ਇਹ ਵੱਡਾ ਮੁੱਦਾ ਬਣਿਆ ਸੀ। ਇਸ ਦੇ ਸਹਾਰੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਡੀਐੱਸਜੀਐੱਮਸੀ ਦੀ ਸੱਤਾ ਨਸੀਬ ਹੋਈ ਹੈ। ਇਸ ਚੋਣ ਵਿਚ ਇਹ ਵੀ ਵੱਡਾ ਮੁੱਦਾ ਹੈ।
ਕੁਝ ਮਹੀਨੇ ਪਹਿਲਾਂ ਇਸ ਹਸਪਤਾਲ ’ਚ ਦੇਸ਼ ਦਾ ਸਭ ਤੋਂ ਵੱਡਾ ਡਾਇਲਸਿਸ ਕੇਂਦਰ ਸ਼ੁਰੂ ਕੀਤਾ ਗਿਆ ਪਰ ਇਸ ’ਤੇ ਵੀ ਸਵਾਲ ਉਠ ਰਹੇ ਹਨ। ਉਥੇ ਇਸ ਕੰਪਲੈਕਸ ’ਚ 125 ਬਿਸਤਰਿਆਂ ਵਾਲਾ ਕੋਰੋਨਾ ਹਸਪਤਾਲ ਬਣਾਇਆ ਗਿਆ ਹੈ। 13 ਅਗਸਤ ਨੂੰ ਇਸ ਦਾ ਉਦਘਾਟਨ ਹੋਣਾ ਸੀ। ਉਥੇ ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ ਧੜਾ) ਦੇ ਆਗੂਆਂ ਨੇ ਇਸ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੱਸਦੇ ਹੋਏ ਗੁਰਦੁਆਰਾ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ। ਕਮਿਸ਼ਨ ਨੇ ਵੀ ਇਸ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੱਸਦੇ ਹੋਏ ਇਸ ਦੇ ਉਦਘਾਟਨ ’ਤੇ ਰੋਕ ਲਗਾਉਣ ਦਾ ਨਿਰਦੇਸ਼ ਜਾਰੀ ਕਰ ਦਿੱਤਾ ਹੈ।

Related posts

‘ਆਪ’ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਨਵਾਂ ਫੁਰਮਾਨ ਜਾਰੀ

editor

11 ਸੂਬਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ

editor

ਦੁਨੀਆ ਬੁੱਧ ਦੇ ਸਿਧਾਂਤਾਂ ’ਚੋਂ ਕੱਢੇ ਯੁੱਧਾਂ ਦਾ ਹੱਲ : ਰਾਜਨਾਥ

editor