India

ਦਿੱਲੀ-ਹਰਿਦੁਆਰ ਨੈਸ਼ਨਲ ਹਾਈਵੇਅ ਤੇ ਵਾਪਰਿਆ ਭਿਆਨਕ ਹਾਦਸਾ, 6 ਲੋਕਾਂ ਦੀ ਮੌਤ

ਮੁਜ਼ੱਫਰਨਗਰ – ਉੱਤਰ ਪ੍ਰਦੇਸ਼ ’ਚ ਦਿੱਲੀ-ਹਰਿਦੁਆਰ ਨੈਸ਼ਨਲ ਹਾਈਵੇਅ ’ਤੇ ਮੰਗਲਵਾਰ ਸਵੇਰੇ ਇਕ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਲਸ ਖੇਤਰ ਅਧਿਕਾਰੀ ਵਿਨੈ ਗੌਤਮ ਨੇ ਦੱਸਿਆ ਕਿ ਹਾਦਸਾ ਉਦੋਂ ਹੋਇਆ, ਜਦੋਂ ਇਹ ਲੋਕ ਇਕ ਕਾਰ ਤੋਂ ਹਰਿਦੁਆਰ ਜਾ ਰਹੇ ਸਨ।
ਪੁਲਸ ਮੁਤਾਬਕ ਮ੍ਰਿਤਕ ਵਿਅਕਤੀਆਂ ਦੀ ਪਛਾਣ ਦਿੱਲੀ ਦੇ ਕੁਣਾਲ (23), ਸ਼ਿਵਮ ਤਿਆਗੀ (22), ਪਾਰਸ ਸ਼ਰਮਾ (18), ਧੀਰਜ (22), ਵਿਸ਼ਾਲ (20) ਅਤੇ ਮੇਰਠ ਦੇ ਅਮਨ (22) ਦੇ ਰੂਪ ਵਿਚ ਹੋਈ ਹੈ। ਗੌਤਮ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਲਿਜਾਇਆ ਗਿਆ ਹੈ। ਸਾਰੇ ਲੋਕਾਂ ਦੇ ਪਰਿਵਾਰਾਂ ਨੂੰ ਇਸ ਹਾਦਸੇ ਦੀ ਸੂਚਨਾ ਦੇ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਟਰੱਕ ਡਰਾਈਵਰ ਹਾਦਸੇ ਮਗਰੋਂ ਦੌੜ ਗਿਆ, ਜਦਕਿ ਟਰੱਕ ਨੂੰ ਜ਼ਬਤ ਕਰ ਲਿਆ ਗਿਆ ਹੈ।

Related posts

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

admin

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin