India

ਦਿੱਲੀ ਹਾਈਕੋਰਟ ਪਹੁੰਚੀ Vivo ਕੰਪਨੀ, ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਦੇ ਮਾਮਲੇ ‘ਚ ਦਾਇਰ ਕੀਤੀ ਪਟੀਸ਼ਨ

ਨਵੀਂ ਦਿੱਲੀ – ਕੰਪਨੀ ਨੇ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦੁਆਰਾ ਚੀਨੀ ਮੋਬਾਈਲ ਕੰਪਨੀ ਵੀਵੋ ਦੇ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ‘ਤੇ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਹੈ। ਈਡੀ ਨੇ ਮਨੀ ਲਾਂਡਰਿੰਗ ਮਾਮਲੇ ‘ਚ ਮੰਗਲਵਾਰ ਨੂੰ ਵੀਵੋ ਦੇ 48 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਉਦੋਂ ਤੋਂ ਈਡੀ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਸੀਨੀਅਰ ਵਕੀਲ ਸਿਧਾਰਥ ਲੂਥਰਾ ਨੇ ਸ਼ੁੱਕਰਵਾਰ ਨੂੰ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਅਗਵਾਈ ਵਾਲੀ ਬੈਂਚ ਦੇ ਸਾਹਮਣੇ ਇਸ ਮਾਮਲੇ ਦਾ ਜ਼ਿਕਰ ਕੀਤਾ। ਜਿਸ ਵਿੱਚ ਜਸਟਿਸ ਸੁਬਰਾਮਨੀਅਮ ਪ੍ਰਸਾਦ ਵੀ ਮੌਜੂਦ ਸਨ। ਐਡਵੋਕੇਟ ਨੇ ਦੱਸਿਆ ਕਿ ਈਡੀ ਨੇ ਸਾਡੇ ਸਾਰੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਹਨ।

ਵਕੀਲ ਨੇ ਦੱਸਿਆ ਕਿ ਕੰਪਨੀ ਵਿੱਚ 9000 ਕਰਮਚਾਰੀ ਕੰਮ ਕਰਦੇ ਹਨ। ਬੈਂਚ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਤੁਰੰਤ ਸੁਣਵਾਈ ਲਈ ਸਹਿਮਤੀ ਦਿੱਤੀ ਹੈ।

ਵੀਵੋ ਇੰਡੀਆ ਨੇ ਦਲੀਲ ਦਿੱਤੀ ਹੈ ਕਿ ਈਡੀ ਦੇ ਇਸ ਕਦਮ ਨਾਲ ਕੰਪਨੀ ਨਾਲ ਗੰਭੀਰ ਬੇਇਨਸਾਫ਼ੀ ਹੋਵੇਗੀ ਅਤੇ ਇਸ ਦੀ ਸਾਖ ਅਤੇ ਕਾਰੋਬਾਰੀ ਸੰਚਾਲਨ ‘ਤੇ ਮਾੜਾ ਅਸਰ ਪਵੇਗਾ।

Related posts

ਮਣੀਕਰਣਿਕਾ ਘਾਟ ‘ਤੇ ਚਿਤਾਵਾਂ ਉਪਰ ਦਿਖੇ ਅਲੌਕਿਕ ਚਿੱਤਰ

Bunty

ਖੇਤੀ ਕਾਨੂੰਨਾਂ ਵਾਂਗ ਹੁਣ CAA ਨੂੰ ਵੀ ਰੱਦ ਕਰਨ ਦੀ ਮੰਗ ਉੱਠੀ

Bunty

ਵਿਰੋਧੀ ਗੱਠਜੋੜ ‘ਇੰਡੀਆ’ ਦੀ ਬੈਠਕ ਸਾਡੀਆਂ ਘੱਟੋ-ਘੱਟ 295 ਸੀਟਾਂ ਆਉਣਗੀਆਂ: ਖੜਗੇ

Bunty