India

ਦਿੱਲੀ ਹਾਈ ਕੋਰਟ ਨੇ ਸੁਨੀਤਾ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ’ਚ ਅਦਾਲਤੀ ਕਾਰਵਾਈ ਦੀ ਵੀਡੀਓ ਹਟਾਉਣ ਲਈ ਕਿਹਾ

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਅਦਾਲਤੀ ਕਾਰਵਾਈ ਦੀ ਵੀਡੀਓ ਰਿਕਾਰਡਿੰਗ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਵੀਡੀਓ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹੇਠਲੀ ਅਦਾਲਤ ਵਿੱਚ ਆਪਣੀ ਗੱਲ ਰੱਖਦੇ ਹੋਏ ਨਜ਼ਰ ਆ ਰਹੇ ਹਨ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਅਤੇ ਜਸਟਿਸ ਅਮਿਤ ਸ਼ਰਮਾ ਦੇ ਬੈਂਚ ਨੇ ਦਿੱਲੀ ਹਾਈ ਕੋਰਟ ਦੇ ਵੀਡੀਓ ਕਾਨਫਰੰਸਿੰਗ ਨਿਯਮਾਂ ਦੀ ਉਲੰਘਣਾ ਦਾ ਦੋਸ਼ ਲਾਉਣ ਵਾਲੀ ਪਟੀਸ਼ਨ ’ਤੇ ਸੁਨੀਤਾ ਕੇਜਰੀਵਾਲ ਸਮੇਤ ਛੇ ਵਿਅਕਤੀਆਂ ਅਤੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ, ਮੇਟਾ ਅਤੇ ਯੂਟਿਊਬ ਨੂੰ ਨੋਟਿਸ ਜਾਰੀ ਕੀਤੇ ਹਨ। ਹਾਈ ਕੋਰਟ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਜੇ ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ ਕਿ ਅਜਿਹੀ ਸਮੱਗਰੀ ਦੁਬਾਰਾ ਪੋਸਟ ਕੀਤੀ ਗਈ ਹੈ ਤਾਂ ਉਹ ਇਸ ਨੂੰ ਹਟਾ ਦੇਣ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 9 ਜੁਲਾਈ ਨੂੰ ਤੈਅ ਕੀਤੀ ਹੈ।

Related posts

ਮੇਰੀ ਸਿਹਤ ਖ਼ਰਾਬ ਹੋ ਰਹੀ ਹੈ ਪਰ ਹਰਿਆਣਾ ਤੋਂ ਪਾਣੀ ਲੈਣ ਲਈ ਭੁੱਖ ਹੜਤਾਲ ਜਾਰੀ ਰਹੇਗੀ: ਆਤਿਸ਼ੀ

Bunty

ਆਰਆਈਐੱਲ ਨੂੰ ਸੁਪਰੀਮ ਕੋਰਟ ਤੋਂ ਰਾਹਤ, ਸੇਬੀ ਨੂੰ ਦਸਤਾਵੇਜ਼ ਦੇਣ ਦੀ ਅਪੀਲ ਮਨਜ਼ੂਰ

Bunty

ਵਾਤਾਵਰਨ ਹਰਜਾਨਾ: ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਐੱਨਜੀਟੀ ਦੇ ਹੁਕਮਾਂ ’ਤੇ ਲਾਈ ਰੋਕ 1000 ਕਰੋੜ ਦੀ ਮੁਆਵਜ਼ਾ ਰਾਸ਼ੀ ਦੇ ਭੁਗਤਾਨ ਲਈ ਜਾਰੀ ਹੋਇਆ ਸੀ ਨੋਟਿਸ)

Bunty