Punjab

ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮੰਨੇ ਜਾਂਦੇ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਏਪੀਐੱਸ ਦਿਓਲ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਸੀ। ਇਸ ਤੋਂ ਨਾਰਾਜ਼ ਹੋ ਕੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਦਿਓਲ ਨੂੰ ਹਟਾਉਣ ਦੀ ਮੰਗ ਕੀਤੀ ਸੀ। ਇੱਥੇ ਵੀ ਦੱਸਣਯੋਗ ਹੈ ਕਿ ਏਪੀਐੱਸ ਦਿਓਲ ਨੇ ਬੇਅਦਬੀ ਮਾਮਲੇ ’ਚ ਪੰਜਾਬ ਸਰਕਾਰ ਖ਼ਿਲਾਫ਼ ਕੇਸ ਲੜਿਆ ਸੀ। ਕਾਫ਼ੀ ਦਿਨ ਪਾਰਟੀ ਤੇ ਸਰਕਾਰ ਵਿਚਾਲੇ ਡਰਾਮੇਬਾਜ਼ੀ ਚੱਲਣ ਤੋਂ ਬਾਅਦ ਏਪੀਐੱਸ ਦਿਓਲ ਨੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

Related posts

ਡਰੱਗ ਮਾਮਲੇ ’ਚ ਘਿਰੇ ਸਾਬਕਾ ਮੰਤਰੀ ਮਜੀਠੀਆ ਨੂੰ ਵੱਡੀ ਰਾਹਤ

Bunty

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਯੂਥ ਵਿੰਗ ਦਾ ਗਠਨ – ਸ ਵਡਾਲਾ

admin

ਸਮੁੱਚੇ ਰਾਜ ਵਿੱਚ ਫ਼ਲਦਾਰ ਬੂਟੇ ਲਗਾਉਣ ਦੀ ਮੁਹਿੰਮ ਦੀ ਹੋਈ ਸ਼ਰੂਆਤ ਪੰਜਾਬ ਦੇ 12000 ਸਕੂਲਾਂ ਵਿੱਚ ਲਗਾਏ ਗਏ ਫ਼ਲਦਾਰ ਬੂਟੇ

Bunty