India

ਦੀਪਕੇ ਦੀ ਜੇਹਾਦੀ ਮਾਨਸਿਕਤਾ ਹੈ ਅਤੇ ਉਹ ਲੋਕਾਂ ਨੂੰ ਗੁੰਮਰਾਹ ਕਰ ਰਿਹਾ – ਗੁਰਜਰ

ਅਭਿਜਿਤ ਦੀਪਕੇ, ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ।

ਜੈਪੁਰ – ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਕੁੱਝ ਲੋਕਾਂ ਨੇ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਵਾਰ-ਵਾਰ ਥੱਪੜ ਮਾਰਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਮਰਥਕ ਉਨ੍ਹਾਂ ਨੂੰ ਆਪਣੇ ਮੋਢਿਆਂ ‘ਤੇ ਚੁੱਕ ਕੇ ਲੈ ਜਾ ਰਹੇ ਸਨ। ਪੁਲਿਸ ਦੇ ਅਨੁਸਾਰ ਇਸ ਘਟਨਾ ਦੇ ਸਬੰਧ ਵਿੱਚ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਘਟਨਾ ਤੋਂ ਬਾਅਦ ਦੀਪਕੇ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੂੰ ਧਰਮ ਅਤੇ ਜਾਤ ਦੇ ਆਧਾਰ ‘ਤੇ ਵੰਡ ਨਾ ਕਰਨ ਅਤੇ ਵੰਡ ਪਾਊ ਰਾਜਨੀਤੀ ਵਿਰੁੱਧ ਨਾਅਰੇਬਾਜ਼ੀ ਕਰਨ ਦੀ ਅਪੀਲ ਕੀਤੀ।

ਪੁਲਿਸ ਦੇ ਅਨੁਸਾਰ ਹਿਰਾਸਤ ਵਿੱਚ ਲਏ ਗਏ ਦੋਸ਼ੀਆਂ ਵਿੱਚੋਂ ਇੱਕ ਰਾਕੇਸ਼ ਗੁਰਜਰ ਨੇ ਆਪਣੇ ਆਪ ਨੂੰ ਰਾਸ਼ਟਰਵਾਦੀ ਦੱਸਿਆ ਅਤੇ ਦੋਸ਼ ਲਗਾਇਆ ਕਿ ਦੀਪਕੇ ਦੀ ਜੇਹਾਦੀ ਮਾਨਸਿਕਤਾ ਹੈ ਅਤੇ ਉਹ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ।ਉਸਨੇ ਇਹ ਵੀ ਦਾਅਵਾ ਕੀਤਾ ਕਿ ਪ੍ਰਸ਼ਨ ਪੱਤਰ ਲੀਕ ਦਾ ਮਾਮਲਾ ਸਿਰਫ਼ ਇੱਕ ਬਹਾਨਾ ਹੈ ਅਤੇ ਅਸਲ ਉਦੇਸ਼ ਨੌਜਵਾਨਾਂ ਨੂੰ ਭੜਕਾਉਣਾ ਹੈ।

ਭਾਜਪਾ ਨੇਤਾ ਤਜਿੰਦਰ ਬੱਗਾ ਨੇ ਇਸ ਮਾਮਲੇ ਸਬੰਧੀ ਇੱਕ ਪੁਰਾਣੀ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਕੇ ਰਾਜਨੀਤਿਕ ਬਹਿਸ ਤੇਜ਼ ਕਰ ਦਿੱਤੀ ਹੈ। ਉਨ੍ਹਾਂ ਨੇ ਪੋਸਟ ਵਿੱਚ ਅਰਵਿੰਦ ਕੇਜਰੀਵਾਲ ਦਾ ਹਵਾਲਾ ਦਿੰਦੇ ਹੋਏ ਲਿਖਿਆ, “ਮੈਂ 25 ਦਿਨ ਪਹਿਲਾਂ ਇਸਦੀ ਭਵਿੱਖਬਾਣੀ ਕੀਤੀ ਸੀ,”। ਤਜਿੰਦਰ ਬੱਗਾ ਨੇ ਆਪਣੇ ਪੁਰਾਣੇ ਹੈਂਡਲ ‘ਤੇ ਇੱਕ ਪੁਰਾਣੀ ਪੋਸਟ ਪੋਸਟ ਕੀਤੀ ਜਿਸ ਵਿੱਚ ਲਿਖਿਆ, “ਮੈਂ 25 ਦਿਨ ਪਹਿਲਾਂ ਭਵਿੱਖਬਾਣੀ ਕੀਤੀ ਸੀ ਕਿ ਇਹ ਬੰਦਾ ਅਰਵਿੰਦ ਕੇਜਰੀਵਾਲ ਵਾਂਗ ਖੁਦ ਨੂੰ ਥੱਪੜ ਮਾਰੇਗਾ।”

ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਸੀਜੇਪੀ ਦੇ ਬੁਲਾਰੇ ਆਸ਼ੂਤੋਸ਼ ਰੰਕਾ ਨੇ ਦੋਸ਼ ਲਗਾਇਆ ਕਿ ਰਾਜਸਥਾਨ ਹਾਲ ਹੀ ਦੇ ਸਾਲਾਂ ਵਿੱਚ ਪ੍ਰਸ਼ਨ ਪੱਤਰ ਲੀਕ ਦਾ ਇੱਕ ਵੱਡਾ ਕੇਂਦਰ ਬਣ ਗਿਆ ਹੈ। ਉਸਨੇ ਕਿਹਾ ਕਿ ਰਾਜਸਥਾਨ ਜੋ ਵੱਡੀ ਗਿਣਤੀ ਵਿੱਚ ਆਈਆਈਟੀ ਵਿਦਿਆਰਥੀ ਅਤੇ ਚਾਰਟਰਡ ਅਕਾਊਂਟੈਂਟ ਪੈਦਾ ਕਰਦਾ ਹੈ ਹੁਣ ਸਿੱਖਿਆ ਪ੍ਰਣਾਲੀ ਵਿੱਚ ਗਿਰਾਵਟ ਦਾ ਸਾਹਮਣਾ ਕਰ ਰਿਹਾ ਹੈ। ਰੰਕਾ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨਾਂ ਵਿੱਚ ਨੌਜਵਾਨਾਂ ਦੀ ਵੱਡੀ ਭਾਗੀਦਾਰੀ ਉਨ੍ਹਾਂ ਦੀਆਂ ਵਧਦੀਆਂ ਚਿੰਤਾਵਾਂ ਨੂੰ ਦਰਸਾਉਂਦੀ ਹੈ ਅਤੇ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਯਤਨ ਜਾਰੀ ਰਹਿਣਗੇ।

Related posts

ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ

Bunty

ਬਾਬਾ ਬਰਫ਼ਾਨੀ ਪੂਰਨ ਰੂਪ ’ਚ ਆਏ ਨਜ਼ਰ, 29 ਜੂਨ ਤੋਂ ਸ਼ੁਰੂ ਹੋਵੇਗੀ 52 ਦਿਨਾਂ ਦੀ ਅਮਰਨਾਥ ਯਾਤਰਾ

Bunty

ਰਾਹੁਲ ਦਾ ਭਾਜਪਾ ’ਤੇ ਨਿਸ਼ਾਨਾ ‘ਹਰਿਆਣਾ ਦੇ ਨੌਜਵਾਨ ‘ਡੰਕੀ’ ਕਿਉਂ ਬਣੇ’

Bunty