ਨਵੀਂ ਦਿੱਲੀ – ਦੀਵਾਲੀ ਤੋਂ ਇਕ ਦਿਨ ਪਹਿਲਾਂ ਸਰਕਾਰ ਨੇ ਪੈਟਰੋਲ ਤੇ ਡੀਜ਼ਲ ’ਤੇ ਆਬਕਾਰੀ ਡਿਊਟੀ ’ਚ ਕਟੌਤੀ ਦਾ ਐਲਾਨ ਕੀਤਾ ਹੈ। ਵੀਰਵਾਰ ਮਤਲਬ 4 ਨਵੰਬਰ ਦੀਵਾਲੀ ਤੋਂ ਪੈਟਰੋਲ ਤੇ ਡੀਜ਼ਲ ’ਤੇ ਆਬਕਾਰੀ ਡਿਊਟੀ ਕ੍ਰਮਵਾਰ 5 ਰੁਪਏ ਤੇ 10 ਰੁਪਏ ਘੱਟ ਕੀਤੀ ਜਾਵੇਗੀ। ਇਸ ਨਾਲ ਆਉਣ ਵਾਲੇ ਸਮੇਂ ਵਿਚ ਉਪਭੋਗਤਾਵਾਂ ਨੂੰ ਪੈਟਰੋਲ ਤੇ ਡੀਜ਼ਲ ਸਸਤੇ ਦਰ ’ਤੇ ਮਿਲ ਸਕੇਗਾ। ਡੀਜ਼ਲ ’ਤੇ ਆਬਕਾਰੀ ਡਿਊਟੀ ਵਿਚ ਕਮੀ ਪੈਟਰੋਲ ਦੀ ਤੁਲਨਾ ਵਿਚ ਦੁੱਗਣੀ ਹੋਵੇਗੀ ਤੇ ਆਉਣ ਵਾਲੇ ਰੱਬੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਇਸ ਨਾਲ ਫਾਇਦਾ ਹੋਵੇਗਾ। ਸੂਤਰਾਂ ਮੁਤਾਬਕ, ਸੂਬਿਆਂ ਨੇ ਉਪਭੋਗਤਾਵਾਂ ਨੂੰ ਰਾਹਤ ਦੇਣ ਲਈ ਪੈਟਰੋਲ ਤੇ ਡੀਜ਼ਲ ’ਤੇ ਵੈਟ ਘੱਟ ਕਰਨ ਦੀ ਬੇਨਤੀ ਕੀਤੀ ਹੈ।
previous post