International

ਦੂਤਾਵਾਸ ਨੇ ਭਾਰਤੀ ਵਿਦਿਆਰਥੀਆਂ ਨੂੰ ਅਫ਼ਵਾਹਾਂ‘’ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ

ਬਿਸ਼ਕੇਕ – ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਸਥਿਤ ਭਾਰਤੀ ਦੂਤਾਵਾਸ ਨੇ ਕਿਹਾ ਕਿ ਰਾਜਧਾਨੀ ‘’ਚ ਸਥਿਤੀ ਆਮ ਵਾਂਗ ਹੋ ਗਈ ਹੈ। ਕੁੱਝ ਦਿਨ ਪਹਿਲਾਂ, ਇਕ ਭੀੜ ਨੇ ਬਿਸ਼ਕੇਕ ਵਿਚ ਵਿਦੇਸ਼ੀ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ ਸੀ, ਜਿਸ ਨਾਲ ਉਥੇ ਰਹਿ ਰਹੇ ਭਾਰਤੀ ਵਿਦਿਆਰਥੀਆਂ ਬਾਰੇ ਚਿੰਤਾਵਾਂ ਵੱਧ ਗਈਆਂ ਸਨ।ਭਾਰਤ ਨੇ ਪਿਛਲੇ ਹਫ਼ਤੇ ਹਿੰਸਾ ਦੀਆਂ ਘਟਨਾਵਾਂ ਤੋਂ ਬਾਅਦ ਬਿਸ਼ਕੇਕ ਵਿਚ ਅਪਣੇ ਵਿਦਿਆਰਥੀਆਂ ਨੂੰ ਘਰ ਦੇ ਅੰਦਰ ਰਹਿਣ ਲਈ ਕਿਹਾ ਸੀ। ਮੌਜੂਦਾ ਸਮੇਂ ਲਗਭਗ 17 ਹਜ਼ਾਰ ਭਾਰਤੀ ਵਿਦਿਆਰਥੀ ਕਿਰਗਿਸਤਾਨ ਵਿਚ ਹਨ ਅਤੇ ਉਨ੍ਹਾਂ ਵਿਚੋਂ ਜ਼ਿਆਦਾਤਰ ਬਿਸ਼ਕੇਕ ਵਿਚ ਰਹਿ ਰਹੇ ਹਨ।ਭਾਰਤੀ ਮਿਸ਼ਨ ਨੇ ਇਕ ਬਿਆਨ ’ਚ ਕਿਹਾ ਕਿ ਦੂਤਾਵਾਸ ਨੇ ਬਿਸ਼ਕੇਕ ’ਚ ਵਿਦੇਸ਼ੀ ਵਿਦਿਆਰਥੀਆਂ ਵਿਰੁੱਧ ਹਿੰਸਾ ਦੀਆਂ ਹਾਲ ਹੀ ਦੀਆਂ ਘਟਨਾਵਾਂ ‘’ਤੇ ਚਿੰਤਾ ਜ਼ਾਹਰ ਕੀਤੀ ਹੈ।ਹਾਲਾਂਕਿ, ਕਿਰਗਿਸਤਾਨ ਦੇ ਅਧਿਕਾਰੀਆਂ ਦੀ ਤੁਰੰਤ ਕਾਰਵਾਈ ਦੇ ਕਾਰਨ, ਬਿਸ਼ਕੇਕ ਵਿਚ ਸਥਿਤੀ ਆਮ ਵਾਂਗ ਹੋ ਗਈ ਹੈ।ਬਿਆਨ ਦੇ ਅਨੁਸਾਰ, “ਪਿਛਲੇ ਕੁੱਝ ਦਿਨਾਂ ਤੋਂ ਬਿਸ਼ਕੇਕ ਵਿਚ ਕੋਈ ਵੀ ਅਣਸੁਖਾਵੀਂ ਘਟਨਾ ਸਾਹਮਣੇ ਨਹੀਂ ਆਈ ਹੈ। ਲੋਕਾਂ ਦੀ ਆਵਾਜਾਈ ‘ਤੇ ਕੋਈ ਪਾਬੰਦੀ ਨਹੀਂ ਹੈ। ਹਾਲਾਂਕਿ, ਸਾਵਧਾਨੀ ਦੇ ਤੌਰ ‘’ਤੇ, ਕਲਾਸਾਂ ਆਨਲਾਈਨ ਮੋਡ ਵਿਚ ਚਲਾਈਆਂ ਜਾ ਰਹੀਆਂ ਹਨ”। ਦੂਤਾਵਾਸ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਫਵਾਹਾਂ ’ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ।

Related posts

ਈਰਾਨ-ਅਮਰੀਕਾ ਦੀ ਜੇਨੇਵਾ ‘ਚ ਦੂਜੇ ਦੌਰ ਦੀ ਗੱਲਬਾਤ ਬੇ-ਸਿੱਟਾ ਰਹੀ !

admin

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !

admin

ਸਪੇਸ ਐਕਸ ਯੋਜਨਾ : ਚੰਦ ਅਤੇ ਮੰਗਲ ਗ੍ਰਹਿਆਂ ਉਪਰ ਕਿਹੋ ਜਿਹੇ ਹੋਣਗੇ ਸ਼ਹਿਰ ?

admin