Punjab

ਦੇਵੇਂਦਰ ਯਾਦਵ ਨੂੰ ਸੌਂਪੀ ਪੰਜਾਬ ਕਾਂਗਰਸ ਦੇ ਇੰਚਾਰਜ ਦੀ ਜ਼ਿੰਮੇਵਾਰੀ, ਹਰੀਸ਼ ਚੌਧਰੀ ਨੂੰ ਹਟਾਇਆ

ਚੰਡੀਗੜ੍ਹ – ਪੰਜਾਬ ’ਚ ਕਾਂਗਰਸ ਨੇ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੂੰ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ’ਤੇ ਦੇਵੇਂਦਰ ਯਾਦਵ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਦੇਵੇਂਦਰ ਦਿੱਲੀ ਤੋਂ ਕਾਂਗਰਸ ਨੇਤਾ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦਿੱਲੀ ਦੇ ਕਾਂਗਰਸੀ ਆਗੂ ਦਵਿੰਦਰ ਯਾਦਵ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਹੈ। ਉਹ ਇਸ ਤੋਂ ਪਹਿਲਾਂ ਉੱਤਰਾਖੰਡ ਦੇ ਇੰਚਾਰਜ ਸਨ ਅਤੇ ਦਿੱਲੀ ਵਿੱਚ ਮੰਤਰੀ ਰਹਿ ਚੁੱਕੇ ਹਨ। ਦਵਿੰਦਰ ਯਾਦਵ ਪੰਜਾਬ ਕਾਂਗਰਸ ਦੇ ਪੰਜਾਬ ਵਿੱਚ ਇੰਚਾਰਜ ਹਰੀਸ਼ ਚੌਧਰੀ ਦੀ ਥਾਂ ਲੈਣਗੇ। ਇਹ ਫ਼ੈਸਲਾ 2024 ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਇਆ ਹੈ। ਦਵਿੰਦਰ ਯਾਦਵ ਦੇ ਸਾਹਮਣੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇਕੱਠੇ ਰੱਖਣਾ ਇੱਕ ਵੱਡੀ ਚੁਣੌਤੀ ਹੋਵੇਗੀ। ਇਸ ਦੇ ਨਾਲ ਹੀ ਖ਼ੜਗੇ ਵੱਲੋਂ ਪੰਜਾਬ ਦੇ ਕਾਂਗਰਸ ਆਗੂ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖ਼ਜਿੰਦਰ ਸਿੰਘ ਰੰਧਾਵਾ ਨੂੰ ਰਾਜਸਥਾਨ ਕਾਂਗਰਸ ਦਾ ਇੰਚਾਰਜ ਬਣਾਏ ਰੱਖਣ ਦਾ ਫ਼ੈਸਲਾ ਲਿਆ ਹੈ। ਉਕਤ ਤੋਂ ਇਲਾਵਾ ਰਾਜਸਥਾਨ ਦੇ ਨੌਜਵਾਨ ਕਾਂਗਰਸ ਆਗੂ ਸਚਿਨ ਪਾਇਲਟ ਨੂੰ ਉੱਤਰਾਖੰਡ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਹੈ।

Related posts

10 ਲੱਖ ਦਾ ਫਰੀ ਸਿਹਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਡਾ. ਬਲਬੀਰ ਸਿੰਘ

admin

ਹਲਵਾਰਾ ਤੋਂ ਹਵਾਈ ਉਡਾਣਾਂ ਦੀ ਬੁਕਿੰਗ ਅਪ੍ਰੈਲ ਤੋਂ ਸ਼ੁਰੂ ਹੋ ਰਹੀ – ਰਵਨੀਤ ਬਿੱਟੂ

admin

ਬਿਕਰਮ ਮਜੀਠੀਆ ਸਮੇਤ 9 ਵਿਅਕਤੀਆਂ ਨੇ ਨਿੱਜੀ ਪੇਸ਼ੀ ਤੋਂ ਮੰਗੀ ਛੋਟ

admin