India

ਦੇਸ਼ ’ਚ ਕੋਰੋਨਾ ਦੇ ਮਾਮਲਿਆਂ ’ਚ ਆ ਰਹੀ ਕਮੀ, 191 ਦਿਨਾਂ ਬਾਅਦ ਸਭ ਤੋਂ ਘੱਟ ਸਰਗਰਮ ਮਾਮਲੇ

ਨਵੀਂ ਦਿੱਲੀ – ਦੇਸ਼ ’ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ’ਚ ਲਗਾਤਾਰ ਕਮੀ ਆ ਰਹੀ ਹੈ। ਦੇਸ਼ ’ਚ ਬੀਤੇ ਕੁਝ ਦਿਨਾਂ ਤੋਂ ਕੋਰੋਨਾ ਤੋਂ ਰਾਹਤ ਮਿਲਦੀ ਦਿਸ ਰਹੀ ਹੈ। ਦੇਸ਼ ’ਚ ਬੀਤੇ 24 ਘੰਟਿਆਂ ’ਚ ਕੋਰੋਨਾ ਦੇ 26 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ, ਦੇਸ਼ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 26,041 ਨਵੇਂ ਮਾਮਲੇ ਮਿਲੇ ਹਨ। ਇਸ ਦੌਰਾਨ 276 ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ। ਇਸ ਦੌਰਾਨ 29,621 ਲੋਕ ਠੀਕ ਹੋਏ ਹਨ। ਦੇਸ਼ ’ਚ ਰਿਕਵਰੀ ਰੇਟ 97.78 ਫ਼ੀਸਦੀ ਹੈ। ਦੇਸ਼ ’ਚ ਫਿਲਹਾਲ ਸਰਗਰਮ ਮਾਮਲੇ ਵੀ ਘਟ ਕੇ 2,99,620 ਹੋ ਗਏ ਹਨ। ਇਹ ਅੰਕੜਾ 191 ਦਿਨਾਂ ਬਾਅਦ ਸਭ ਤੋਂ ਘੱਟ ਵੇਖਣ ਨੂੰ ਮਿਲਿਆ ਹੈ।

ਜ਼ਿਕਰਯੋਗ ਹੈ ਕਿ ਕੋਰੋਨਾ ਮਰੀਜ਼ਾਂ ਦੀ ਗਿਣਤੀ ਅੱਜ ਲਗਾਤਾਰ ਤੀਜੇ ਦਿਨ 30 ਹਜ਼ਾਰ ਤੋਂ ਹੇਠਾਂ ਆਈ। ਪਿਛਲੇ ਕਈ ਦਿਨਾਂ ਤੋਂ ਕੋਰੋਨਾ ਮਰੀਜ਼ਾਂ ਦੀ ਗਿਣਤੀ 30 ਤੋਂ 40 ਹਜ਼ਾਰ ਵਿਚਕਾਰ ਆ ਰਹੀ ਹੈ। ਇਨ੍ਹਾਂ ਅੰਕੜਿਆਂ ਨੂੰ ਵੇਖਣ ਤੋਂ ਬਾਅਦ ਮਾਹਿਰਾਂ ਨੇ ਤੀਜੀ ਲਹਿਰ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਭਾਵੇਂ ਅਜੇ ਕੋਰੋਨਾ ਦੀ ਸਥਿਤੀ ਸੁਧਰੀ ਹੋਈ ਦਿਸ ਰਹੀ ਹੈ ਪਰ ਕਦੇ ਵੀ ਇਨ੍ਹਾਂ ਅੰਕੜਿਆਂ ’ਚ ਵਾਧਾ ਹੋ ਸਕਦਾ ਹੈ।

Related posts

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin

ਸੰਯੁਕਤ ਰਾਸ਼ਟਰ 2025 ਦੀ ਨਹੀਂ, 1945 ਦੀਆਂ ਹਕੀਕਤਾਂ ਨੂੰ ਦਰਸਾਉਂਦਾ ਹੈ: ਐਸ. ਜੈਸ਼ੰਕਰ

admin