India

ਦੇਸ਼ ਦੇ ਕਈ ਹਿੱਸਿਆਂ ‘ਚ ਤਿੰਨ ਦਿਨ ਤਕ ਭਾਰੀ ਬਾਰਿਸ਼ ਦਾ ਅਲਰਟ, ਇਨ੍ਹਾਂ ਇਲਾਕਿਆਂ ‘ਚ ਚਲਣਗੀਆਂ ਤੇਜ਼ ਹਵਾਵਾਂ

ਨਵੀਂ ਦਿੱਲੀ – ਦੇਸ਼ ਦੇ ਕਈ ਹਿੱਸਿਆਂ ‘ਚ ਬਾਰਿਸ਼ ਹੋ ਰਹੀ ਹੈ। ਭਾਰੀ ਮੀਂਹ ਕਾਰਨ ਕਈ ਸੂਬਿਆਂ ਵਿੱਚ ਹੜ੍ਹ ਵਰਗੇ ਹਾਲਾਤ ਹਨ। ਆਸਾਮ, ਗੁਜਰਾਤ ਅਤੇ ਆਂਧਰਾ ਪ੍ਰਦੇਸ਼ ਵਿੱਚ ਭਾਰੀ ਮੀਂਹ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਮੌਸਮ ਵਿਭਾਗ ਮੁਤਾਬਕ ਪੂਰਬੀ ਮੱਧ, ਪੱਛਮੀ ਮੱਧ, ਉੱਤਰੀ ਅਤੇ ਦੱਖਣ-ਪੱਛਮੀ ਅਰਬ ਸਾਗਰ ਦੇ ਆਲੇ-ਦੁਆਲੇ ਡੂੰਘਾ ਘੱਟ ਦਬਾਅ ਵਾਲਾ ਖੇਤਰ ਬਣ ਰਿਹਾ ਹੈ। ਇਸ ਕਾਰਨ ਗੁਜਰਾਤ ਸਮੇਤ ਕੁਝ ਹੋਰ ਤੱਟਵਰਤੀ ਰਾਜਾਂ ਨੂੰ ਭਾਰੀ ਮੀਂਹ ਤੋਂ ਰਾਹਤ ਨਹੀਂ ਮਿਲ ਰਹੀ ਹੈ। ਵਿਭਾਗ ਨੇ ਕਈ ਹਿੱਸਿਆਂ ‘ਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ‘ਚ ਕਿਹਾ ਗਿਆ ਹੈ ਕਿ ਅਗਲੇ 3 ਦਿਨਾਂ ਤੱਕ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਗਰਜ ਨਾਲ ਹਲਕੀ ਅਤੇ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰਾਜਸਥਾਨ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ 19 ਜੁਲਾਈ ਤੱਕ, ਪੰਜਾਬ, ਹਰਿਆਣਾ ਵਿੱਚ 17 ਜੁਲਾਈ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 18 ਜੁਲਾਈ ਨੂੰ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ‘ਚ ਭਾਰੀ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਰਬ ਸਾਗਰ ‘ਤੇ ਘੱਟ ਦਬਾਅ ਕਾਰਨ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈ ਸਕਦਾ ਹੈ। ਸਮੁੰਦਰ ਵਿੱਚ ਹਵਾ ਦੀ ਰਫ਼ਤਾਰ 45 ਤੋਂ 55 ਕਿਲੋਮੀਟਰ ਪ੍ਰਤੀ ਘੰਟਾ ਤੋਂ 65 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੀ ਸੰਭਾਵਨਾ ਹੈ। ਇਸ ਕਾਰਨ ਓਡੀਸ਼ਾ, ਪੱਛਮੀ ਬੰਗਾਲ, ਉੱਤਰ-ਪੂਰਬੀ ਅਰਬ ਸਾਗਰ, ਮਹਾਰਾਸ਼ਟਰ ਅਤੇ ਕਰਨਾਟਕ ਦੇ ਤੱਟਵਰਤੀ ਖੇਤਰਾਂ ਵਿੱਚ ਮੌਸਮ ਖ਼ਰਾਬ ਰਹੇਗਾ। ਅਰਬ ਸਾਗਰ ‘ਤੇ ਘੱਟ ਦਬਾਅ ਕਾਰਨ ਗੁਜਰਾਤ ਦੇ ਤੱਟੀ ਇਲਾਕਿਆਂ ‘ਚ 20 ਜੁਲਾਈ ਤੱਕ ਮੌਸਮ ਖਰਾਬ ਰਹੇਗਾ। ਵਿਭਾਗ ਵੱਲੋਂ ਮਛੇਰਿਆਂ ਨੂੰ ਸਮੁੰਦਰ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਜਾ ਰਹੀ ਹੈ।

Related posts

ਸੰਭਲ ਮਗਰੋਂ ਹੁਣ ਦਿੱਲੀ ਦੀ ਜਾਮਾ ਮਸਜਿਦ ਦਾ ਵੀ ਹੋਵੇਗਾ ਸਰਵੇ? ਪੌੜੀਆਂ ਹੇਠਾਂ ਮੰਦਰ ਹੋਣ ਦਾ ਦਾਅਵਾ

editor

ਦੇਸ਼ ਦੇ ਕਈ ਹੋਰ ਹਵਾਈ ਅੱਡੇ ਲੀਜ਼ ‘ਤੇ ਦੇਣ ਜਾ ਰਹੀ ਕੇਂਦਰ ਸਰਕਾਰ! ਲਿਸਟ ਉਡਾ ਦਏਗੀ ਹੋਸ਼

editor

ਪੰਜਾਬ ਤੋਂ ਪਹਿਲਾਂ ਹੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੇ ਘੇਰੀ ਦਿੱਲੀ, ਵੇਖੋ ਤਸਵੀਰਾਂ

editor