ਨਵੀਂ ਦਿੱਲੀ – ਦੇਸ਼ ‘ਚ ਕੋਰੋਨਾ ਇਨਫੈਕਸ਼ਨ ਦਾ ਕਹਿਰ ਘੱਟ ਨਹੀਂ ਰਿਹਾ ਹੈ। ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੇ ਫਿਰ ਚਿੰਤਾ ਵਧਾ ਦਿੱਤੀ ਹੈ। ਐਤਵਾਰ ਨੂੰ ਕੋਰੋਨਾ ਮਾਮਲਿਆਂ ‘ਚ ਵੱਡਾ ਉਛਾਲ ਆਇਆ ਹੈ। ਪਿਛਲੇ 24 ਘੰਟਿਆਂ ‘ਚ 33,750 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਦੇ ਅਨੁਸਾਰ ਇਸ ਸਮੇਂ ਦੌਰਾਨ 10,846 ਲੋਕ ਠੀਕ ਵੀ ਹੋਏ ਹਨ। ਦੱਸ ਦੇਈਏ ਕਿ ਸ਼ਨੀਵਾਰ ਨੂੰ ਕੋਰੋਨਾ ਦੇ 27,553 ਨਵੇਂ ਮਾਮਲੇ ਸਾਹਮਣੇ ਆਏ ਸਨ। ਮੰਤਰਾਲੇ ਨੇ ਕਿਹਾ ਕਿ 24 ਘੰਟਿਆਂ ‘ਚ 123 ਕੋਰੋਨਾ ਮਰੀਜ਼ਾਂ ਦੀ ਮੌਤ ਵੀ ਹੋਈ ਹੈ। ਹੁਣ ਦੇਸ਼ ਵਿਚ ਸਰਗਰਮ ਮਾਮਲਿਆਂ ਦੀ ਗਿਣਤੀ 1,45,582 ਹੋ ਗਈ ਹੈ।ਉੱਥੇ ਹੀ ਕੁੱਲ 4 ਲੱਖ 81 ਹਜ਼ਾਰ 893 ਮਰੀਜ਼ ਆਪਣੀ ਜਾਨ ਗੁਆ ਚੁੱਕੇ ਹਨ। ਦੂਜੇ ਪਾਸੇ ਦੇਸ਼ ਭਰ ‘ਚ ਓਮੀਕ੍ਰੋਨ ਦੇ ਮਰੀਜ਼ਾਂ ਦੀ ਗਿਣਤੀ ਵੀ ਤੇਜ਼ੀ ਨਾਲ ਵਧ ਰਹੀ ਹੈ। ਓਮੀਕ੍ਰੋਮ ਦੇ ਮਰੀਜ਼ਾਂ ਦੀ ਕੁੱਲ ਗਿਣਤੀ 1700 ਹੋ ਗਈ ਹੈ। ਹਾਲਾਂਕਿ 639 ਮਰੀਜ਼ ਵੀ ਠੀਕ ਹੋ ਚੁੱਕੇ ਹਨ। ਮਹਾਰਾਸ਼ਟਰ ‘ਚ ਓਮੀਕ੍ਰੋਨ ਦੇ ਸਭ ਤੋਂ ਵੱਧ ਮਰੀਜ਼ ਹਨ। ਮਹਾਰਾਸ਼ਟਰ ਵਿੱਚ ਕੁੱਲ 510 ਅਤੇ ਦਿੱਲੀ ਵਿੱਚ 351 ਮਰੀਜ਼ ਹਨ।
previous post