India

ਦੇਸ਼ ’ਚ ਆਏ ਕੋਰੋਨਾ ਦੇ 640 ਨਵੇਂ ਮਾਮਲੇ, ਇੱਕ ਦੀ ਮੌਤ

ਨਵੀਂ ਦਿੱਲੀ – ਭਾਰਤ ’ਚ ਸ਼ੁੱਕਰਵਾਰ ਨੂੰ ਕੋਵਿਡ-19 ਦੇ 640 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 2,997 ਪਹੁੰਚ ਗਈ, ਜਦਕਿ ਇਕ ਦਿਨ ਪਹਿਲਾਂ ਇਹ ਗਿਣਤੀ 2,669 ’ਤੇ ਸੀ।
ਕੇਂਦਰੀ ਸਿਹਤ ਮੰਤਰਾਲਾ ਦੇ ਸਵੇਰੇ 8 ਵਜੇ ਤਕ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 4.50 ਕਰੋੜ (4,50,07,212) ਹੈ। ਕੇਰਲ ’ਚ ਇਕ ਹੋਰ ਮਰੀਜ਼ ਦੀ ਵਾਇਰਸ ਨਾਲ ਮੌਤ ਹੋਣ ਕਾਰਨ ਮਿ੍ਰਤਕਾਂ ਦੀ ਗਿਣਤੀ ਵੱਧ ਕੇ 5,33,328 ਹੋ ਗਈ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਮੁਤਾਬਕ ਇਸ ਬਿਮਾਰੀ ਤੋਂ ਉਭਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 4,44,70,887 ਹੋ ਗਈ ਹੈ। ਅੰਕੜਿਆਂ ਮੁਤਾਬਕ ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 98.81 ਫ਼ੀਸਦੀ ਹੈ, ਉੱਥੇ ਹੀ ਮੌਤ ਦਰ 1.19 ਫ਼ੀਸਦੀ ਹੈ। ਮੰਤਰਾਲਾ ਦੀ ਵੈੱਬਸਾਈਟ ਮੁਤਾਬਕ ਦੇਸ਼ ਵਿਚ ਹੁਣ ਤਕ ਕੋਵਿਡ-19 ਰੋਕੂ ਟੀਕਾਕਰਨ ਮੁਹਿੰਮ ਤਹਿਤ 220.67 ਕਰੋੜ ਖ਼ੁਰਾਕਾਂ ਦਿੱਤੀਆਂ ਗਈਆਂ ਹਨ।

Related posts

ਇਨਰ ਵ੍ਹੀਲ ਕਲੱਬ ਹਮੇਸ਼ਾ ਸਮਾਜ ਸੇਵਾ, ਮਨੁੱਖੀ ਕਦਰਾਂ-ਕੀਮਤਾਂ ਪ੍ਰਤੀ ਸਮਰਪਿਤ ਰਹੇਗਾ – ਸ਼੍ਰੀਮਤੀ ਡਾਵਰ

admin

ਆਰਆਈਐੱਲ ਨੂੰ ਸੁਪਰੀਮ ਕੋਰਟ ਤੋਂ ਰਾਹਤ, ਸੇਬੀ ਨੂੰ ਦਸਤਾਵੇਜ਼ ਦੇਣ ਦੀ ਅਪੀਲ ਮਨਜ਼ੂਰ

Bunty

ਉੱਤਰਾਖੰਡ: ਸ਼ਰਧਾਲੂਆਂ ਲਈ ਸ਼ੁੱਕਰਵਾਰ ਤੋਂ ਖੁੱਲ੍ਹਣਗੇ ਕੇਦਾਰਨਾਥ, ਯਮੁਨੋਤਰੀ ਤੇ ਗੰਗੋਤਰੀ ਮੰਦਰ

Bunty