India

ਦੇਸ਼ ’ਚ ਕੋਰੋਨਾ ਤੋਂ ਰਾਹਤ! 24 ਘੰਟਿਆਂ ’ਚ ਆਏ ਕੋਰੋਨਾ ਦੇ 573 ਨਵੇਂ ਮਾਮਲੇ, ਦੋ ਦੀ ਮੌਤ

ਨਵੀਂ ਦਿੱਲੀ – ਨਵਾਂ ਸਾਲ ਸ਼ੁਰੂ ਹੋ ਗਿਆ ਹੈ, ਪਰ ਕੋਰੋਨਾ ਦੇ ਮਾਮਲਿਆਂ ਵਿੱਚ ਕੋਈ ਕਮੀ ਨਹੀਂ ਆਈ ਹੈ। ਨਵੇਂ ਸਾਲ ਦੇ ਦੂਜੇ ਦਿਨ 500 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 573 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਵਿੱਚ ਕੋਵਿਡ-19 ਦੇ 573 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ
ਵੱਧ ਕੇ 4,565 ਹੋ ਗਈ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਕਰਨਾਟਕ ਤੇ ਹਰਿਆਣਾ ਵਿੱਚ ਇੱਕ-ਇੱਕ ਮੌਤ ਦਰਜ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਹੀ ਕੋਰੋਨਾ ਦੇ 636 ਨਵੇਂ ਮਾਮਲੇ ਸਾਹਮਣੇ ਆਏ ਸਨ, ਜਦੋਂ ਕਿ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ।

Related posts

ਯੂਕਰੇਨ ਤੋਂ ਪਰਤੇ ਮੈਡੀਕਲ ਦੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵਧੀਆਂ, ਆਨਲਾਈਨ ਕਲਾਸਾਂ ‘ਚ ਭਾਰਤੀ ਵਿਦਿਆਰਥੀਆਂ ਨੂੰ ਪੜ੍ਹਾਉਣ ਤੋਂ ਕੀਤਾ ਜਾ ਰਿਹੈ ਮਨ੍ਹਾ

Bunty

ਕੌਂਸਲੇਟ ਜਨਰਲ ਵੱਲੋਂ ਭਾਰਤੀ ਭਾਈਚਾਰੇ ਨੂੰ ਧੋਖਾਧੜੀ ਕਾਲਾਂ ਤੋਂ ਸੁਚੇਤ ਰਹਿਣ ਦੀ ਅਪੀਲ !

admin

ਵਿਕਾਸ ਦੇ ਨਾਂ ਤੇ ਆਦਿਵਾਸੀਆਂ ਦੀ ਖੋਹੀ ਜਾ ਰਹੀ ਹੈ ਜ਼ਮੀਨ : ਰਾਹੁਲ ਗਾਂਧੀ

Bunty