India

ਦੇਸ਼ ’ਚ ਕੋਰੋਨਾ ਦੇ 514 ਨਵੇਂ ਮਾਮਲੇ, 3 ਮੌਤਾਂ

ਨਵੀਂ ਦਿੱਲੀ – ਭਾਰਤ ’ਚ ਕੋਵਿਡ-19 ਲਾਗ ਦੇ 514 ਨਵੇਂ ਮਾਮਲੇ ਦਰਜ ਕੀਤੇ ਗਏ। ਉੱਥੇ ਹੀ ਇਸ ਬੀਮਾਰੀ ਦੇ ਮਰੀਜ਼ਾਂ ਦੀ ਗਿਣਤੀ ਘੱਟ ਕੇ 3,422 ਹੋ ਗਈ। ਸਿਹਤ ਮੰਤਰਾਲਾ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 3 ਮੌਤਾਂ ਹੋਈਆਂ। ਮਹਾਰਾਸ਼ਟਰ ’ਚ 2 ਅਤੇ ਕਰਨਾਟਕ ’ਚ 1 ਮਰੀਜ਼ ਦੀ ਮੌਤ ਹੋਈ ਹੈ। ਕੋਵਿਡ-19 ਦੇ ਨਵੇਂ ਵੈਰੀਐਂਟ JN.1 ਦੇ ਉਭਰਨ ਅਤੇ ਠੰਡ ਦੇ ਮੌਸਮ ਮਗਰੋਂ ਮਾਮਲੇ ਵੱਧਣ ਲੱਗੇ ਹਨ।
ਅਧਿਕਾਰਤ ਸੂਤਰਾਂ ਮੁਤਾਬਕ 5 ਦਸੰਬਰ ਮਗਰੋਂ 31 ਦਸੰਬਰ 2023 ਨੂੰ ਇਕ ਦਿਨ ’ਚ ਵੱਧ ਤੋਂ ਵੱਧ 841 ਨਵੇਂ ਮਾਮਲੇ ਸਾਹਮਣੇ ਆਏ, ਜੋ ਮਈ 2021 ਵਿਚ ਦਰਜ ਕੀਤੇ ਗਏ ਪੀਕ ਮਾਮਲਿਆਂ ਦਾ 0.2 ਫ਼ੀਸਦੀ ਹੈ। ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਵਿਚੋਂ 92 ਫ਼ੀਸਦੀ ਲੋਕ ਘਰ ਵਿਚ ਹੀ ਰਹਿ ਕੇ ਆਪਣਾ ਇਲਾਜ ਕਰਵਾ ਰਹੇ ਹਨ।
ਦੇਸ਼ ’ਚ ਕੋਰੋਨਾ ਵਾਇਰਸ ਦੇ ਡੈਲਟਾ ਵੈਰੀਐਂਟ ਕਾਰਨ ਅਪ੍ਰੈਲ-ਜੂਨ 2021 ਵਿਚ ਮਹਾਮਾਰੀ ਦੀ ਸਥਿਤੀ ਭਿਆਨਕ ਹੋ ਗਈ ਸੀ ਅਤੇ 7 ਮਈ 2021 ਨੂੰ ਦੇਸ਼ ’ਚ ਇਕ ਦਿਨ ਵਿਚ ਲਾਗ ਦੇ 4,14,188 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 3,915 ਮਰੀਜ਼ਾਂ ਦੀ ਮੌਤ ਹੋਈ ਸੀ। ਮੰਤਰਾਲਾ ਦੀ ਵੈਬਸਾਈਟ ਮੁਤਾਬਕ ਇਸ ਬੀਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4.4 ਕਰੋੜ ਤੋਂ ਵੱਧ ਹੈ ਅਤੇ ਇਸ ਲਾਗ ਨਾਲ ਠੀਕ ਹੋਣ ਦੀ ਰਾਸ਼ਟਰੀ ਦਰ 98.81 ਫ਼ੀਸਦੀ ਹੈ। ਵੈਬਸਾਈਟ ਮੁਤਾਬਕ ਦੇਸ਼ ਵਿਚ ਹੁਣ ਤੱਕ ਕੋਵਿਡ-19 ਟੀਕਿਆਂ ਦੀ 220.67 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Related posts

ਭਾਰਤ ਵਲੋਂ ਮੱਧ ਪੂਰਬ ‘ਚ ਫਸੇ ਆਪਣੇ ਨਾਗਰਿਕਾਂ ਨੂੰ ਬਚਾਉਣ ਲਈ ਯਤਨ ਜਾਰੀ

admin

ਭਾਰਤ ਦੇ 116 ਸ਼ਹਿਰਾਂ ਵਿੱਚ 10 ਹਜ਼ਾਰ ਇਲੈਕਟ੍ਰਿਕ ਬੱਸਾਂ ਦੌੜਨਗੀਆਂ

admin

ਭਾਰਤ ਕੋਲ ਬਾਜ਼ਾਰ ਦੀ ਮੰਗ ਨੂੰ ਪੂਰਾ ਕਰਨ ਲਈ ਤੇਲ ਦੇ ਕਾਫ਼ੀ ਭੰਡਾਰ

admin