India

ਦੇਸ਼ ’ਚ ਤੇਜ਼ੀ ਨਾਲ ਫੈਲ ਰਿਹੈ ਕੋਰੋਨਾ

Fake blood is seen in test tubes labelled with the coronavirus (COVID-19) in this illustration taken March 17, 2020. REUTERS/Dado Ruvic/Illustration

ਨਵੀਂ ਦਿੱਲੀ – ਦੇਸ਼ ’ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਸੰਕਰਮਣ ਦੇ 774 ਨਵੇਂ ਮਾਮਲੇ ਸਾਹਮਣੇ ਆਏ ਅਤੇ 2 ਮਰੀਜ਼ਾਂ ਦੀ ਮੌਤ ਹੋ ਗਈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸਿਹਤ ਮੰਤਰਾਲਾ ਅਨੁਸਾਰ, ਦੇਸ਼ ’ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 4,187 ਹੋ ਗਈ ਹੈ। ਮੰਤਰਾਲਾ ਵਲੋਂ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ ਦੌਰਾਨ ਤਾਮਿਲਨਾਡੂ ਅਤੇ ਗੁਜਰਾਤ ’ਚ ਕੋਰੋਨਾ ਦੇ ਇਕ-ਇਕ ਮਰੀਜ਼ ਦੀ ਮੌਤ ਹੋਈ। ਪਿਛਲੇ ਸਾਲ 5 ਦਸੰਬਰ ਤੱਕ ਰੋਜ਼ਾਨਾ ਮਾਮਲਿਆਂ ਦੀ ਗਿਣਤੀ ਘੱਟ ਕੇ ਦੋਹਰੇ ਅੰਕ ਤੱਕ ਪਹੁੰਚ ਗਈ ਸੀ ਪਰ ਠੰਡ ਅਤੇ ਵਾਇਰਸ ਦੇ ਨਵੇਂ ਵੈਰੀਐਂਟ ’ਜੇ.ਐੱਨ.1’ ਕਾਰਨ ਮਾਮਲਿਆਂ ’ਚ ਤੇਜ਼ੀ ਆਈ ਹੈ। ਅਧਿਕਾਰਤ ਸੂਤਰਾਂ ਅਨੁਸਾਰ, 5 ਦਸੰਬਰ ਤੋਂ ਬਾਅਦ ਇਕ ਦਿਨ ’ਚ ਕੋਰੋਨਾ ਦੇ ਸਭ ਤੋਂ ਵੱਧ ਨਵੇਂ ਮਾਮਲਿਆਂ ਦੀ ਗਿਣਤੀ 31 ਦਸੰਬਰ 2023 ਨੂੰ 841 ਦਰਜ ਕੀਤੀ ਗਈ, ਜੋ ਕਿ ਮਈ 2021 ’ਚ ਦਰਜ ਸਭ ਤੋਂ ਵੱਧ ਮਾਮਲਿਆਂ ਦਾ 0.2 ਫ਼ੀਸਦੀ ਸੀ।
ਕੋਰੋਨਾ ਦੇ ਇਲਾਜ ਅਧੀਨ ਕੁੱਲ 4,187 ਮਰੀਜ਼ਾਂ ’ਚੋਂ 92 ਫ਼ੀਸਦੀ ਮਰੀਜ਼ ਘਰ ’ਤੇ ਹੀ ਰਹਿ ਕੇ ਆਪਣਾ ਇਲਾਜ ਕਰਵਾ ਰਹੇ ਹਨ। ਇਸ ਸੰਬੰਧ ’ਚ ਇਕ ਅਧਿਕਾਰਤ ਸੂਤਰ ਨੇ ਕਿਹਾ,’’ਮੌਜੂਦਾ ਸਮੇਂ ’ਚ ਉਪਲੱਬਧ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ’ਜੇ.ਐੱਨ.-1’ ਵੈਰੀਐਂਟ ਕਾਰਨ ਨਾ ਤਾਂ ਨਵੇਂ ਮਾਮਲਿਆਂ ’ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਅਤੇ ਨਾ ਹੀ ਹਸਪਤਾਲ ’ਚ ਦਾਖ਼ਲ ਹੋਣ ਵਾਲਿਆਂ ਅਤੇ ਮੌਤ ਦਰ ’ਚ ਵਾਧਾ ਹੋ ਰਿਹਾ ਹੈ।’’ ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ ਹੁਣ ਤੱਕ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 4.4 ਕਰੋੜ ਤੋਂ ਵੱਧ ਹੋ ਗਈ ਹੈ ਅਤੇ ਇਸ ਸੰਕਰਮਣ ਨਾਲ ਠੀਕ ਹੋਣ ਦੀ ਰਾਸ਼ਟਰੀ ਦਰ 98.81 ਫ਼ੀਸਦੀ ਹੈ। ਮੰਤਰਾਲਾ ਨੇ ਕਿਹਾ ਕਿ ਦੇਸ਼ ’ਚ ਕੋਰੋਨਾ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ 220.67 ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Related posts

ਪੰਜਾਬ, ਉੱਤਰਾਖੰਡ ਤੇ ਗੋਆ ‘ਚ ਇਕ, ਮਨੀਪੁਰ ‘ਚ ਦੋ ਜਦਕਿ ਯੂਪੀ ‘ਚ 7 ਗੇੜਾਂ ‘ਚ ਪੈਣਗੀਆਂ ਵੋਟਾਂ, 10 ਮਾਰਚ ਨੂੰ ਹੋਵੇਗੀ ਗਿਣਤੀ

Bunty

5ਵੇਂ ਰਾਸ਼ਟਰੀ ਜਲ ਪੁਰਸਕਾਰ 2023 ਪ੍ਰਦਾਨ ਕਰਨਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

Bunty

RSS ਨੂੰ ਲੈ ਕੇ ਰਾਜ ਸਭਾ ‘ਚ ਮਲਿਕਾਅਰਜੁਨ ਖੜਗੇ ਅਤੇ ਜਗਦੀਪ ਧਨਖੜ ਵਿਚਾਲੇ ਗਰਮਾ-ਗਰਮ ਬਹਿਸ ਹੋਈ।

Bunty